ਮੰਗਲੌਰ, 12 ਫਰਵਰੀ-ਕਰਨਾਟਕ ਵਿੱਚ ਹਿਜਾਬ ਵਿਵਾਦ ਦੇ ਮੱਦੇਨਜ਼ਰ ਪੁਲੀਸ ਨੇ ਅਹਤਿਆਤ ਵਜੋਂ ਦੱਖਣ ਕੰਨੜ ਅਤੇ ਉਡੁਪੀ ਜ਼ਿਲ੍ਹਿਆਂ ਵਿੱਚ ਫਲੈਗ ਮਾਰਚ ਕੀਤਾ। ਪੁਲੀਸ ਦੇ ਡਿਪਟੀ ਕਮਿਸ਼ਨਰ ਹਰੀਰਾਮ ਸ਼ੰਕਰ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਦੱਖਣ ਕੰਨੜ ਜ਼ਿਲ੍ਹੇ ਦੇ ਪੁੱਟੂਰ ਅਤੇ ਸੂਰਤਕਲ ‘ਚ ਫਲੈਗ ਮਾਰਚ ਕੀਤਾ ਗਿਆ। ਰੈਪਿਡ ਐਕਸ਼ਨ ਫੋਰਸ (ਆਰਏਐੱਫ) ਦੀ 97ਵੀਂ ਬਟਾਲੀਅਨ ਦੇ 130 ਜਵਾਨਾਂ ਨੇ ਇਸ ਵਿੱਚ ਹਿੱਸਾ ਲਿਆ। ਸ਼ੰਕਰ ਨੇ ਕਿਹਾ ਕਿ ਜੇਕਰ ਅਮਨ-ਕਾਨੂੰਨ ਦੀ ਸਥਿਤੀ ਵਿਗੜਦੀ ਹੈ ਤਾਂ ਇੱਥੇ ਤਾਇਨਾਤ ਆਰਏਐੱਫ ਦੇ ਕਰਮਚਾਰੀ ਜਨਤਕ ਸੁਰੱਖਿਆ ਯਕੀਨੀ ਬਣਾਉਣ ਲਈ ਕਾਰਵਾਈ ਕਰਨਗੇ।

You must be logged in to post a comment Login