ਕੈਨੇਡਾ ਸਰਕਾਰ ਨੇ ਟਰੱਕਾਂ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ’ਤੇ ਓਟਵਾ ਪੁਲੀਸ ਮੁਖੀ ਨੂੰ ਨੌਕਰੀ ਤੋਂ ਕੱਢਿਆ

ਕੈਨੇਡਾ ਸਰਕਾਰ ਨੇ ਟਰੱਕਾਂ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ’ਤੇ ਓਟਵਾ ਪੁਲੀਸ ਮੁਖੀ ਨੂੰ ਨੌਕਰੀ ਤੋਂ ਕੱਢਿਆ

ਓਟਵਾ, 16 ਫਰਵਰੀ- ਕੈਨੇਡਾ ਦੀ ਰਾਜਧਾਨੀ ਵਿੱਚ ਦੋ ਹਫ਼ਤਿਆਂ ਤੋਂ ਆਵਾਜਾਈ ਵਿੱਚ ਵਿਘਨ ਪਾਉਣ ਵਾਲੇ ਟਰੱਕ ਡਰਾਈਵਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਖ਼ਿਲਾਫ਼ ਕਾਰਵਾਈ ਨਾ ਕਰਨ ਕਾਰਨ ਆਲੋਚਨਾ ਦਾ ਸਾਹਮਣਾ ਕਰ ਰਹੇ ਓਟਵਾ ਪੁਲੀਸ ਮੁਖੀ ਪੀਟਰ ਸਲੋਲੀ ਨੂੰ ਬਰਖਾਸਤ ਕਰ ਦਿੱਤਾ ਗਿਆ। ਇਸ ਨਾਲ ਅਮਰੀਕਾ-ਕੈਨੇਡਾ ਸਰਹੱਦ ‘ਤੇ ਲਗਾਏ ਜਾਮ ਦੀ ਗਿਣਤੀ ਘਟ ਕੇ ਸਿਰਫ਼ ਇਕ ਰਹਿ ਗਈ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਐਮਰਜੰਸੀ ਕਾਨੂੰਨ ਦੀ ਵਰਤੋਂ ਕਰਨ, ਪ੍ਰਦਰਸ਼ਨਕਾਰੀਆਂ ਵਿਰੁੱਧ ਸਖ਼ਤ ਕਾਨੂੰਨੀ ਅਤੇ ਵਿੱਤੀ ਕਾਰਵਾਈ ਕਰਨ ਦੀ ਚੇਤਾਵਨੀ ਦੇਣ ਤੋਂ ਇੱਕ ਦਿਨ ਬਾਅਦ ਅਧਿਕਾਰੀ ਨੂੰ ਬਰਖ਼ਾਸਤ ਕਰ ਦਿੱਤਾ।

You must be logged in to post a comment Login