ਹੁਣ ਸੁਪਰੀਮ ਕੋਰਟ ’ਚ ਸ਼ੁੱਕਰਵਾਰ ਨੂੰ ਹੋਵੇਗੀ ਪੈਗਾਸਸ ਜਾਸੂਸੀ ਮਾਮਲੇ ’ਤੇ ਸੁਣਵਾਈ

ਹੁਣ ਸੁਪਰੀਮ ਕੋਰਟ ’ਚ ਸ਼ੁੱਕਰਵਾਰ ਨੂੰ ਹੋਵੇਗੀ ਪੈਗਾਸਸ ਜਾਸੂਸੀ ਮਾਮਲੇ ’ਤੇ ਸੁਣਵਾਈ

ਨਵੀਂ ਦਿੱਲੀ, 22 ਫਰਵਰੀ-ਸੁਪਰੀਮ ਕੋਰਟ ਨੇ ਭਾਰਤ ਵਿਚ ਕੁਝ ਲੋਕਾਂ ਦੀ ਜਾਸੂਸੀ ਕਰਨ ਲਈ ਇਜ਼ਰਾਇਲੀ ਸਪਾਈਵੇਅਰ ਦੀ ਕਥਿਤ ਵਰਤੋਂ ਬਾਰੇ ਪਟੀਸ਼ਨਾਂ ‘ਤੇ ਬੁੱਧਵਾਰ ਦੀ ਬਜਾਏ ਸ਼ੁੱਕਰਵਾਰ ਨੂੰ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ। ਅਦਾਲਤ ਨੇ ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਦੀਆਂ ਦਲੀਲਾਂ ਨੂੰ ਸਵੀਕਾਰ ਕਰ ਲਿਆ ਕਿ ਉਹ ਕਿਸੇ ਹੋਰ ਅਦਾਲਤ ਵਿੱਚ ਮਨੀ ਲਾਂਡਰਿੰਗ ਕੇਸ ਵਿੱਚ ਮਸਰੂਫ ਹੋਣਗੇ। ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀ ਸੂਚੀ ਮੁਤਾਬਕ ਚੀਫ਼ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਪਿਛਲੇ ਸਾਲ 27 ਅਕਤੂਬਰ ਤੋਂ ਬਾਅਦ ਪਹਿਲੀ ਵਾਰ ਬੁੱਧਵਾਰ ਨੂੰ ਪੈਗਾਸਸ ਮੁੱਦੇ ‘ਤੇ ਪਟੀਸ਼ਨਾਂ ‘ਤੇ ਸੁਣਵਾਈ ਕਰਨੀ ਸੀ।

You must be logged in to post a comment Login