ਪਰਕਸ  ਵੱਲੋਂ ਅਮਰਜੀਤ ਸਿੰਘ ਗੁਰਦਾਸਪੁਰੀ   ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪਰਕਸ  ਵੱਲੋਂ ਅਮਰਜੀਤ ਸਿੰਘ ਗੁਰਦਾਸਪੁਰੀ   ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 25 ਫਰਵਰੀ (ਡਾ. ਚਰਨਜੀਤ ਸਿੰਘ ਗੁਮਟਾਲਾ):- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਹਰਮਨ ਪਿਆਰੇ ਲੋਕ ਗਾਇਕ ਸ. ਅਮਰਜੀਤ ਸਿੰਘ ਗੁਰਦਾਸਪੁਰੀ  ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀ ਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ,ਸ੍ਰੀ ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਨੇ  ਇੱਕ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਉਹ  ਬਹੁਤ ਹੀ ਮਿਲਾਪੜੇ  ਸੁਭਾਅ ਦੇ ਮਾਲਕ ਸਨ । ਉਨ੍ਹਾਂ ਦੇ ਅਕਾਲ ਚਲਾਣੇ ਨਾਲ ਇੱਕ ਯੁੱਗ ਦਾ ਅੰਤ ਹੋ ਗਿਆ।  ੳੇੁਹ ਅੱਜ ਭਾਵੇਂ ਸਾਡੇ ਵਿੱਚ ਨਹੀਂ ਰਹਿ ਪਰ ਉਨ੍ਹਾਂ  ਵੱਲੋਂ ਲੋਕ ਗਾਇਕੀ ਲਈ ਪਾਏ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹਿਗਾ।

You must be logged in to post a comment Login