ਫਰਲੋ ਦੀ ਮਿਆਦ ਮੁੱਕਣ ਮਗਰੋਂ ਵਾਪਸ ਰੋਹਤਕ ਦੀ ਸੁਨਾਰੀਆ ਜੇਲ੍ਹ ਪੁੱਜਾ ਡੇਰਾ ਮੁਖੀ

ਫਰਲੋ ਦੀ ਮਿਆਦ ਮੁੱਕਣ ਮਗਰੋਂ ਵਾਪਸ ਰੋਹਤਕ ਦੀ ਸੁਨਾਰੀਆ ਜੇਲ੍ਹ ਪੁੱਜਾ ਡੇਰਾ ਮੁਖੀ

ਚੰਡੀਗੜ੍ਹ, 28 ਫਰਵਰੀ- ਹੱਤਿਆ ਤੇ ਬਲਾਤਕਾਰ ਦਾ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹਿਮ ਸਿੰਘ ਤਿੰਨ ਹਫ਼ਤਿਆਂ ਦੀ ਫਰਲੋ ਮਗਰੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਪਰਤ ਆਇਆ ਹੈ। ਰੋਹਤਕ ਪੁਲੀਸ ਦੇ ਅਧਿਕਾਰੀ ਨੇ ਕਿਹਾ ਕਿ ਡੇਰਾ ਮੁਖੀ ਨੂੰ ਅੱਜ ਦੁਪਹਿਰੇ 12 ਵਜੇ ਤੋਂ ਪਹਿਲਾਂ ਸਖ਼ਤ ਸੁਰੱਖਿਆ ਪ੍ਰਬੰਧਾਂ ਤਹਿਤ ਜੇਲ੍ਹ ਲਿਆਂਦਾ ਗਿਆ ਹੈ। ਡੇਰਾ ਮੁਖੀ ਨੂੰ 7 ਫਰਵਰੀ ਨੂੰ ਗੁਰੂਗ੍ਰਾਮ ਰਹਿੰਦੇ ਆਪਣੇ ਪਰਿਵਾਰ ਨੂੰ ਮਿਲਣ ਲਈ ਤਿੰਨ ਹਫਤਿਆਂ ਦੀ ਫਰਲੋ ਦਿੱਤੀ ਗਈ ਸੀ। ਫਰਲੋ ਦੌਰਾਨ ਹਰਿਆਣਾ ਸਰਕਾਰ ਨੇ ਖਾਲਿਸਤਾਨ ਪੱਖੀ ਅਨਸਰਾਂ ਤੋਂ ਜਾਨ ਦਾ ਖ਼ਤਰਾ ਹੋਣ ਦੇ ਹਵਾਲੇ ਨਾਲ ਡੇਰਾ ਮੁਖੀ ਨੂੰ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਸੀ। ਉਧਰ ਸਿਆਸੀ ਪਾਰਟੀਆਂ ਨੇ ਪੰਜਾਬ ਅਸੈਂਬਲੀ ਚੋਣਾਂ ਤੋਂ ਐਨ ਪਹਿਲਾਂ ਡੇਰਾ ਮੁਖੀ ਨੂੰ ਫਰਲੋ ਦੇਣ ’ਤੇ ਇਤਰਾਜ਼ ਜਤਾਇਆ ਸੀ। ਵੱਖ ਵੱਖ ਸਿਆਸੀ ਧਿਰਾਂ ਦਾ ਦਾਅਵਾ ਸੀ ਕਿ ਪੰਜਾਬ ਚੋਣਾਂ ਨੂੰ ਅਸਰਅੰਦਾਜ਼ ਕਰਨ ਲਈ ਹੀ ਡੇਰਾ ਮੁਖੀ ਨੂੰ ਫਰਲੋ ’ਤੇ ਛੱਡਿਆ ਗਿਆ ਹੈ।

You must be logged in to post a comment Login