ਰੰਧਾਵਾ ਨੇ ਸਿੱਧੂ ਖ਼ਿਲਾਫ਼ ਖੋਲਿ੍ਹਆ ਮੋਰਚਾ

ਰੰਧਾਵਾ ਨੇ ਸਿੱਧੂ ਖ਼ਿਲਾਫ਼ ਖੋਲਿ੍ਹਆ ਮੋਰਚਾ

ਡੇਰਾ ਬਾਬਾ ਨਾਨਕ:ਸਾਬਕਾ ਉਪ ਮੁੱਖ ਮੰਤਰੀ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸ੍ਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਹਾਰ ਲਈ ਸਿੱਧੂ ਹੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਸਿੱਧੂ ਨੂੰ ਤੁਰੰਤ ਪ੍ਰਭਾਵ ਤੋਂ ਅਸਤੀਫਾ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਨੇ ਸਿੱਧੂ ਨੂੰ ਬਾਹਰ ਦਾ ਰਸਤਾ ਨਾ ਦਿਖਾ ਕੇ ਗ਼ਲਤੀ ਕੀਤੀ ਹੈ। ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ, ‘‘ਪਾਰਟੀ ਨੂੰ ਭਾਵੇਂ ਕਿ ਨੁਕਸਾਨ ਕਿਉਂ ਨਾ ਝੱਲਣਾ ਪੈਂਦਾ, ਪਰ ਸਿੱਧੂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਸੀ। ਉਂਜ ਵੀ ਸਿੱਧੂ ਦੇ ਡੀਐੱਨਏ ’ਚ ਕਾਂਗਰਸੀ ਸੱਭਿਆਚਾਰ ਨਹੀਂ ਹੈ।’’

You must be logged in to post a comment Login