ਦਿੱਲੀ ’ਚ ਸੈਨਿਕ ਸਕੂਲ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਹੋਵੇਗਾ ਤੇ ਵਿਦਿਆਰਥੀਆਂ ਤੋਂ ਨਹੀਂ ਵਸੂਲੀ ਜਾਵੇਗੀ ਫੀਸ: ਕੇਜਰੀਵਾਲ

ਦਿੱਲੀ ’ਚ ਸੈਨਿਕ ਸਕੂਲ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਹੋਵੇਗਾ ਤੇ ਵਿਦਿਆਰਥੀਆਂ ਤੋਂ ਨਹੀਂ ਵਸੂਲੀ ਜਾਵੇਗੀ ਫੀਸ: ਕੇਜਰੀਵਾਲ

ਨਵੀਂ ਦਿੱਲੀ, 22 ਮਾਰਚ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਹਥਿਆਰਬੰਦ ਬਲਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਵਾਸਤੇ ਦਿੱਲੀ ’ਚ ਬਣਨ ਵਾਲੇ ਸਰਕਾਰੀ ਸਕੂਲ ਦਾ ਨਾਂ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ। ਇਹ ਸਕੂਲ ਝਾੜੌਦਾ ਕਲਾਂ ਵਿੱਚ 14 ਏਕੜ ਜ਼ਮੀਨ ਵਿੱਚ ਆਧੁਨਿਕ ਸਹੂਲਤਾਂ ਵਾਲਾ ਬਣਾਇਆ ਜਾਵੇਗਾ। ਸ਼ਹੀਦ ਭਗਤ ਸਿੰਘ ਦੀ ਬਰਸੀ ਤੋਂ ਇੱਕ ਦਿਨ ਪਹਿਲਾਂ ਮੁੱਖ ਮੰਤਰੀ ਨੇ ਕਿਹਾ, ‘23 ਮਾਰਚ (1931) ਨੂੰ  ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦਿੱਤੀ ਗਈ ਸੀ।’ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਿਹਾਇਸ਼ੀ ਸਕੂਲ ਹੋਵੇਗਾ ਅਤੇ ਵਿਦਿਆਰਥੀਆਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਸਕੂਲ ਨੌਵੀਂ ਅਤੇ ਗਿਆਰਵੀਂ ਜਮਾਤ ਵਿੱਚ ਵਿਦਿਆਰਥੀਆਂ ਨੂੰ ਦਾਖਲ ਕਰੇਗਾ। ਹਰ ਕਲਾਸ ਲਈ 100 ਸੀਟਾਂ ਹੋਣਗੀਆਂ। ਸਾਨੂੰ 200 ਸੀਟਾਂ ਲਈ 18,000 ਅਰਜ਼ੀਆਂ ਮਿਲੀਆਂ ਹਨ।

You must be logged in to post a comment Login