ਮੈਨੂੰ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ’ਤੇ ਸ਼ਿਕਾਇਤ ਮਿਲੀ ਹੈ ਤੇ ਅਧਿਕਾਰੀਆਂ ਨੂੰ ਜਾਂਚ ਕਰਨ ਲਈ ਕਿਹਾ ਹੈ: ਭਗਵੰਤ ਮਾਨ

ਮੈਨੂੰ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ’ਤੇ ਸ਼ਿਕਾਇਤ ਮਿਲੀ ਹੈ ਤੇ ਅਧਿਕਾਰੀਆਂ ਨੂੰ ਜਾਂਚ ਕਰਨ ਲਈ ਕਿਹਾ ਹੈ: ਭਗਵੰਤ ਮਾਨ

ਚੰਡੀਗੜ੍ਹ, 25 ਮਾਰਚ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਨੂੰ ਨਵੀਂ ਸ਼ੁਰੂ ਕੀਤੀ ਗਈ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ‘ਤੇ ਸ਼ਿਕਾਇਤ ਮਿਲੀ ਹੈ। ਟਵੀਟ ਵਿੱਚ ਮੁੱਖ ਮੰਤਰੀ ਨੇ ਕਿਹਾ,‘ਮੈਨੂੰ ਸਾਡੀ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਹੈਲਪਲਾਈਨ ‘ਤੇ ਸ਼ਿਕਾਇਤ ਮਿਲੀ ਹੈ। ਅਧਿਕਾਰੀਆਂ ਨੂੰ ਤੁਰੰਤ ਜਾਂਚ ਦੇ ਨਿਰਦੇਸ਼ ਦਿੱਤੇ, ਰਿਸ਼ਵਤ ਮੰਗਦੇ ਫੜੇ ਗਏ ਵਿਅਕਤੀਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’ਰਿਸ਼ਵਤਖੋਰੀ ਵਿਰੋਧੀ ਹੈਲਪਲਾਈਨ ‘9501 200 200’ ਤੋਂ ਹੁਣ ਤੱਕ 20,000 ਸ਼ਿਕਾਇਤਾਂ ਮਿਲ ਚੁੱਕੀਆਂ ਹਨ। ਹਾਲਾਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਕੋਲ ਦਾਅਵੇ ਦਾ ਸਮਰਥਨ ਕਰਨ ਲਈ ਕੋਈ ਆਡੀਓ ਜਾਂ ਵੀਡੀਓ ਸਬੂਤ ਨਹੀਂ।

You must be logged in to post a comment Login