ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਬਾਰੇ ਫੈਸਲਾ ਰਾਖਵਾਂ ਰੱਖਿਆ

ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਬਾਰੇ ਫੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ, 4 ਅਪਰੈਲ- ਲਖੀਮਪੁਰ ਖੀਰੀ ਮਾਮਲੇ ਵਿਚ ਅੱਜ ਦੇਸ਼ ਦੀ ਸਰਵਉਚ ਅਦਾਲਤ ਵਿਚ ਸੁਣਵਾਈ ਹੋਈ। ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ, ਇਸ ਬਾਰੇ ਸੁਪਰੀਮ ਕੋਰਟ ਨੇ ਅੱਜ ਫੈਸਲਾ ਰਾਖਵਾਂ ਰੱਖ ਲਿਆ ਹੈ। ਮ੍ਰਿਤਕ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਅਦਾਲਤ ਨੂੰ ਦੱਸਿਆ ਕਿ ਹਾਈ ਕੋਰਟ ਨੇ ਅਹਿਮ ਸਬੂਤਾਂ ਨੂੰ ਦਰਕਿਨਾਰ ਕਰਦਿਆਂ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੱਤੀ। ਕਿਸਾਨਾਂ ਵਲੋਂ ਪੇਸ਼ ਵਕੀਲ ਨੇ ਕਿਹਾ ਕਿ ਆਸ਼ੀਸ਼ ਨੂੰ ਪਤਾ ਸੀ ਕਿ ਉਸ ਰਸਤੇ ਵਿਚ ਕਿਸਾਨ ਧਰਨੇ ’ਤੇ ਬੈਠੇ ਹਨ ਜਦਕਿ ਉਪ ਮੁੱਖ ਮੰਤਰੀ ਨੂੰ ਬਦਲਵਾਂ ਰੂਟ ਦਿੱਤਾ ਗਿਆ ਸੀ ਪਰ ਆਸ਼ੀਸ਼ ਜਾਣਬੁਝ ਕੇ ਕਿਸਾਨਾਂ ਵਾਲੇ ਰਸਤੇ ’ਤੇ ਗਿਆ।

You must be logged in to post a comment Login