ਮਜੀਠੀਆ ਨੂੰ ਖਤਰੇ ਦਾ ਮਾਮਲਾ: ਜੇਲ੍ਹ ਸੁਪਰਡੈਂਟ ਨੇ ਕਿਹਾ ਅਕਾਲੀ ਆਗੂ ਨੂੰ ਕੋਈ ਖਤਰਾ ਨਹੀਂ

ਮਜੀਠੀਆ ਨੂੰ ਖਤਰੇ ਦਾ ਮਾਮਲਾ: ਜੇਲ੍ਹ ਸੁਪਰਡੈਂਟ ਨੇ ਕਿਹਾ ਅਕਾਲੀ ਆਗੂ ਨੂੰ ਕੋਈ ਖਤਰਾ ਨਹੀਂ

ਮੁਹਾਲੀ, 6 ਅਪਰੈਲ- ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜੇਲ੍ਹ ਵਿੱਚ ਸੁਰੱਖਿਆ ਮਾਮਲੇ ਸਬੰਧੀ ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਸੁਣਵਾਈ  ਹੋਈ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਤਰਫੋਂ ਸਰਕਾਰੀ ਵਕੀਲ ਸੰਜੀਵ ਬੱਤਰਾ, ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਪੇਸ਼ ਹੋਏ ਅਤੇ ਆਪਣਾ ਪੱਖ ਰੱਖਿਆ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਜੇਲ੍ਹ ਵਿੱਚ ਮਜੀਠੀਆ ਨੂੰ ਕੋਈ ਖਤਰਾ ਨਹੀਂ ਹੈ। ਸੁਪਰਡੈਂਟ ਨੇ ਇੱਥੋਂ ਤੱਕ ਕਿਹਾ ਕਿ ਉਹ ਖੁਦ ਬੈਰਕ ਦੇ ਬਾਹਰ ਕੁਰਸੀ ਡਾਹ ਕੇ ਬੈਠਣ ਨੂੰ ਤਿਆਰ ਹਨ। ਉਂਝ ਉਨ੍ਹਾਂ ਅਕਾਲੀ ਆਗੂ ਦੀ ਬੈਰਕ ਬਦਲਣ ਬਾਰੇ ਜ਼ਰੂਰ ਮੰਨਿਆ। ਉਨ੍ਹਾਂ ਕਿਹਾ ਕਿ ਜੇਲ੍ਹ ਦੇ ਨਿਯਮਾਂ ਮੁਤਾਬਕ ਹੀ ਮਜੀਠੀਆ ਦੀ ਬੈਰਕ ਬਦਲੀ ਗਈ ਹੈ। ਅਦਾਲਤ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਕੱਲ੍ਹ ਮਜੀਠੀਆ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਹਾਜ਼ਰੀ ਲਗਾਉਣ ਸਮੇਂ ਅਦਾਲਤ ਨੂੰ ਸੰਬੋਧਨ ਹੁੰਦਿਆਂ ਕਿਹਾ ਸੀ ਕਿ ਜੇਲ੍ਹ ਵਿੱਚ ਸਾਰਾ ਕੁੱਝ ਠੀਕ ਨਹੀਂ ਹੈ (ਆਲ ਇਜ਼ ਨੌਟ ਵੈੱਲ ਹੇਅਰ) ਦੱਸਦਿਆ ਆਪਣੀ ਜਾਨ ਨੂੰ ਖਤਰਾ ਦੱਸਿਆ ਸੀ।

You must be logged in to post a comment Login