ਦਿੱਲੀ ਦੇ ਸਿੱਖਿਆ ਮਾਡਲ ਨੂੰ ਅਪਣਾਏਗਾ ਪੰਜਾਬ: ਭਗਵੰਤ ਮਾਨ

ਦਿੱਲੀ ਦੇ ਸਿੱਖਿਆ ਮਾਡਲ ਨੂੰ ਅਪਣਾਏਗਾ ਪੰਜਾਬ: ਭਗਵੰਤ ਮਾਨ

ਚੰਡੀਗੜ੍ਹ, 25 ਅਪਰੈਲ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਦਿੱਲੀ ਦੇ ਸਿੱਖਿਆ ਮਾਡਲ ਨੂੰ ਅਪਣਾਏਗੀ ਜਿੱਥੇ ਹਰ ਆਰਥਿਕ ਪਿਛੜੇ ਵਰਗ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲੇਗੀ। ਉਨ੍ਹਾਂ ਆਪਣੇ ਸੂਬੇ ਦੇ ਮੰਤਰੀਆਂ ਤੇ ਦਿੱਲੀ ਦੀ ‘ਆਪ’ ਲੀਡਰਸ਼ਿਪ ਨਾਲ ਦਿੱਲੀ ਮਾਡਲ ਨੂੰ ਸਮਝਣ ਅਤੇ ਰਾਜ ਵਿੱਚ ਇਸ ਨੂੰ ਅਪਣਾਉਣ ਲਈ ਕੌਮੀ ਰਾਜਧਾਨੀ ਵਿੱਚ ਸਿਹਤ ਸੰਸਥਾਵਾਂ ਅਤੇ ਸਕੂਲਾਂ ਦਾ ਦੌਰਾ ਕੀਤਾ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਸ੍ਰੀ ਮਾਨ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀ ਦੀ ਪੂਰੇ ਦੇਸ਼ ਵਿੱਚ ਚਰਚਾ ਹੈ ਤੇ ਉਹ ਪੰਜਾਬ ਵਿੱਚ ਵੀ ਉਹੀ ਮਾਡਲ ਲਾਗੂ ਕਰਨਗੇ ਜਿੱਥੇ ਅਮੀਰ ਅਤੇ ਗਰੀਬ ਪਿਛੋਕੜ ਵਾਲੇ ਵਿਦਿਆਰਥੀ ਇਕੱਠੇ ਮਿਆਰੀ ਸਿੱਖਿਆ ਪ੍ਰਾਪਤ ਕਰਨਗੇ। ਉਨ੍ਹਾਂ ਨਵੀਂ ਦਿੱਲੀ ਦੇ ਸਕੂਲ ਆਫ ਐਕਸੀਲੈਂਸ ਦਾ ਦੌਰਾ ਕੀਤਾ। ਭਗਵੰਤ ਮਾਨ ਦਿੱਲੀ ਵਿੱਚ ‘ਆਪ’ ਸਰਕਾਰ ਵੱਲੋਂ ਚਲਾਏ ਜਾ ਰਹੇ ਸਕੂਲਾਂ ਅਤੇ ਹਸਪਤਾਲਾਂ ਦਾ ਦੌਰਾ ਕਰਨ ਲਈ ਕੌਮੀ ਰਾਜਧਾਨੀ ਆਏ ਹੋਏ ਹਨ।

You must be logged in to post a comment Login