ਭਗਵੰਤ ਮਾਨ ਨੇ ਸਕੂਲ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ 7 ਨੂੰ ਮੀਟਿੰਗ ਸੱਦੀ

ਭਗਵੰਤ ਮਾਨ ਨੇ ਸਕੂਲ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ 7 ਨੂੰ ਮੀਟਿੰਗ ਸੱਦੀ

ਚੰਡੀਗੜ੍ਹ, 3 ਮਈ-ਪੰਜਾਬ ਵਿੱਚ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਤ ਸਿੰਘ ਮਾਨ ਨੇ ਸਕੂਲ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 7 ਮਈ ਨੂੰ ਹੋਵੇਗੀ। ਇਸ ਬਾਰੇ ਡੀਜੀਐੱਸਈ ਪੰਜਾਬ ਨੇ ਪੱਤਰ ਜਾਰੀ ਕਰਦਿਆਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਛੁੱਟੀ ਨਾ ਲੈਣ ਦੇ ਆਦੇਸ਼ ਦਿੱਤੇ ਹਨ। ਜੇ ਕੋਈ ਅਧਿਕਾਰੀ ਛੁੱਟੀ ਲੈਣਾ ਚਾਹੁੰਦਾ ਹੈ ਤਾਂ ਉਸ ਦੀ ਪਰਵਾਨਗੀ ਮੁੱਖ ਸਕੱਤਰ ਸਕੂਲ ਸਿੱਖਿਆ ਤੋਂ ਲੈਣੀ ਪਵੇਗੀ। ਪੰਜਾਬ ਸਰਕਾਰ ਸੂਬੇ ਦੇ ਸਿੱਖਿਆ ਖੇਤਰ ਵਿੱਚ ਦਿੱਲੀ ਮਾਡਲ ਲਾਗੂ ਕਰਨਾ ਚਾਹੁੰਦੀ ਹੈ। ਇਸ ਲਈ ਮੀਟਿੰਗ ਵਿੱਚ ਪਿ੍ੰਸੀਪਲ ਅਤੇ ਮੁੱਖ ਅਧਿਕਾਪਕਾਂ ਨੂੰ ਨਵੇਂ ਆਦੇਸ਼ ਜਾਰੀ ਕੀਤੇ ਜਾ ਸਕਦੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਿਛਲੇ ਦਿਨੀਂ ਦਿੱਲੀ ਦੇ ਸਕੂਲਾਂ ਦਾ ਦੌਰਾ ਕਰਕੇ ਆਏ ਸਨ ਅਤੇ ਦਿੱਲੀ ਮਾਡਲ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਜ਼ਿਕਰ ਕੀਤਾ ਸੀ।

You must be logged in to post a comment Login