ਅਟਾਰੀ ’ਤੇ ਬੀਐੱਸਐੱਫ ਤੇ ਪਾਕਿ ਰੇਂਜਰਾਂ ਨੇ ਈਦ ਮੌਕੇ ਇਕ ਦੂਜੇ ਨੂੰ ਵਧਾਈ ਤੇ ਮਠਿਆਈ ਦਿੱਤੀ

ਅਟਾਰੀ ’ਤੇ ਬੀਐੱਸਐੱਫ ਤੇ ਪਾਕਿ ਰੇਂਜਰਾਂ ਨੇ ਈਦ ਮੌਕੇ ਇਕ ਦੂਜੇ ਨੂੰ ਵਧਾਈ ਤੇ ਮਠਿਆਈ ਦਿੱਤੀ

ਅਟਾਰੀ, 3 ਮਈ- ਈਦ-ਉਲ-ਫਿਤਰ ਮੌਕੇ ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ਵਿਖੇ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਬੀਐੇੱਸਐੱਫ ਅਤੇ ਪਾਕਿਸਤਾਨੀ ਰੇਂਜਰਜ਼ ਅਧਿਕਾਰੀਆਂ ਵਿਚਕਾਰ ਮਠਿਆਈ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਅਟਾਰੀ-ਵਾਹਗਾ ਸਰਹੱਦ ’ਤੇ ਸੀਮਾ ਸੁਰੱਖਿਆ ਬਲ ਦੀ 144 ਬਟਾਲੀਅਨ ਦੇ ਕਮਾਂਡੈਂਟ ਜਸਬੀਰ ਸਿੰਘ ਨੇ ਪਾਕਿਸਤਾਨ ਰੇਂਜਰਜ਼ ਦੇ ਵਿੰਗ ਕਮਾਂਡਰ ਮੁਹੰਮਦ ਆਮਿਰ ਨੂੰ ਮਠਿਆਈਆਂ ਭੇਟ ਕੀਤੀਆਂ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਇਸੇ ਤਰ੍ਹਾਂ ਪਾਕਿਸਤਾਨ ਰੇਂਜਰਜ਼ ਦੇ ਵਿੰਗ ਕਮਾਂਡਰ ਮੁਹੰਮਦ ਆਮਿਰ ਨੇ ਸੀਮਾ ਸੁਰੱਖਿਆ ਬਲ ਦੇ ਕਮਾਂਡੈਂਟ ਜਸਬੀਰ ਸਿੰਘ ਨੂੰ ਮਠਿਆਈ ਦੇ ਡੱਬੇ ਭੇਟ ਕੀਤੇ ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਸੀਮਾ ਸੁਰੱਖਿਆ ਬਲ ਦੇ ਕਮਾਂਡੈਂਟ ਜਸਬੀਰ ਸਿੰਘ ਨੇ ਕਿਹਾ ਕਿ ਈਦ ਮੁਬਾਰਕ ਮੌਕੇ ਅੱਜ ਸੀਮਾ ਸੁਰੱਖਿਆ ਬਲ ਵੱਲੋਂ ਅਟਾਰੀ-ਵਾਹਗਾ ਸਰਹੱਦ ਵਿਖੇ ਪਾਕਿਸਤਾਨ ਰੇਂਜਰਜ਼ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ ਹਨ। ਇਹ ਰਵਾਇਤ ਦੋਵਾਂ ਮਲਕਾਂ ਵਿਚਕਾਰ ਸਰਹੱਦ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਸਹਾਇਕ ਸਿੱਧ ਹੋਵੇਗੀ।

You must be logged in to post a comment Login