ਮੁਹਾਲੀ ਧਮਾਕਾ: ਮੁੱਖ ਮੰਤਰੀ ਨੇ ਡੀਜੀਪੀ ਤੋਂ ਰਿਪੋਰਟ ਮੰਗੀ

ਮੁਹਾਲੀ ਧਮਾਕਾ: ਮੁੱਖ ਮੰਤਰੀ ਨੇ ਡੀਜੀਪੀ ਤੋਂ ਰਿਪੋਰਟ ਮੰਗੀ

ਚੰਡੀਗੜ੍ਹ, 10 ਮਈ- ਪੰਜਾਬ ਪੁਲੀਸ ਨੇ ਲੰਘੀ ਸ਼ਾਮ ਮੁਹਾਲੀ ਵਿਖੇ ਸਥਿਤ ਪੰਜਾਬ ਇੰਟੈਲੀਜੈਂਸ ਦਫਤਰ ਨੇੜੇ ਧਮਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀਜੀਪੀ ਪੰਜਾਬ ਅਤੇ ਹੋਰਨਾ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਡੀਜੀਪੀ ਤੋਂ ਘਟਨਾ ਦੀ ਰਿਪੋਰਟ ਮੰਗੀ ਹੈ। ਸ੍ਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਘਟਨਾ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਮੁਹਾਲੀ ਇੰਟੈਲੀਜੈਂਸ ਦਫ਼ਤਰ ਵਿਖੇ ਵਾਪਰੀ ਘਟਨਾ ਦੀ ਜਾਂਚ ਲਈ ਅੱਜ ਦੁਪਹਿਰ ਤੱਕ ਕੇਂਦਰੀ ਜਾਂਚ ਏਜੰਸੀ ਵੀ ਪਹੁੰਚ ਰਹੀ ਹੈ।

You must be logged in to post a comment Login