ਪਾਕਿਸਤਾਨ ਦੇ ਪਿਸ਼ਾਵਰ ’ਚ ਦੋ ਸਿੱਖਾਂ ਦੀ ਗੋਲੀਆਂ ਮਾਰ ਕੇ ਹੱਤਿਆ

ਪਾਕਿਸਤਾਨ ਦੇ ਪਿਸ਼ਾਵਰ ’ਚ ਦੋ ਸਿੱਖਾਂ ਦੀ ਗੋਲੀਆਂ ਮਾਰ ਕੇ ਹੱਤਿਆ

ਅੰਮ੍ਰਿਤਸਰ, 15 ਮਈ- ਪਾਕਿਸਤਾਨ ਦੇ ਸੂਬਾ ਖ਼ੈਬਰ ਪਖ਼ਤੂਨਖਵਾ ਦੇ ਪਿਸ਼ਾਵਰ ਵਿੱਚ ਦੋ ਸਿੱਖਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਨ੍ਹਾਂ ਦੋਵਾਂ ਸ਼ਨਾਖਤ ਰਣਜੀਤ ਸਿੰਘ ਅਤੇ ਕੁਲਦੀਪ ਸਿੰਘ ਵਜੋਂ ਹੋਈ ਹੈ,ਜੋ ਉਥੇ ਬੜਤਲ ਚੌਕਬਾੜਾ ਰੋਡ ਵਿਖੇ ਕਰਿਆਨੇ ਦੀ ਦੁਕਾਨ ਕਰਦੇ ਸਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਖਾਸ ਕਰਕੇ ਘੱਟ ਗਿਣਤੀ ਸਿੱਖ ਭਾਈਚਾਰੇ ਵਿੱਚ ਦਹਿਸ਼ਤ ਵਾਲਾ ਮਾਹੌਲ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਆਪਣੇ ਟਵਿੱਟਰ ਖਾਤੇ ਵਿੱਚ ਲਿਖਿਆ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਉੱਥੇ ਵਸਦੇ ਘੱਟ ਗਿਣਤੀ ਭਾਈਚਾਰੇ ਦੀ ਜਾਨਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ ਤੇ ਸਰਕਾਰਾਂ ਇਸ ਨੂੰ ਤਰਜੀਹੀ ਆਧਾਰ ’ਤੇ ਲੈਣ।

You must be logged in to post a comment Login