ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਾਰਡਰ ਏਰੀਆ ‘ਚ ਰੈੱਡ ਅਲਰਟ

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਾਰਡਰ ਏਰੀਆ ‘ਚ ਰੈੱਡ ਅਲਰਟ

ਕਲਾਨੌਰ : ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਭਰ ‘ਚ ਕੀਤੇ ਗਏ ਰੈੱਡ ਅਲਰਟ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿਚ ਰੈੱਡ ਅਲਰਟ ਦੀ ਸਖ਼ਤੀ ਨਾਲ ਪਾਲਣਾ ਕੀਤੀ ਹੈ । ਐਤਵਾਰ ਦੇਰ ਸ਼ਾਮ ਭਾਰਤ ਪਾਕਿ ਸਰਹੱਦ ਨਾਲ ਲੱਗਦੇ ਕਸਬਾ ਕਲਾਨੌਰ ਤੋਂ ਲੰਘਦੇ ਨੈਸ਼ਨਲ ਹਾਈਵੇ 354 ਗੁਰਦਾਸਪੁਰ, ਡੇਰਾ ਬਾਬਾ ਨਾਨਕ, ਰਮਦਾਸ ਤੇ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਬਾਹਰੋਂ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ । ਵਾਹਨਾਂ ਦੀ ਚੈਕਿੰਗ ਕਰ ਰਹੇ ਐੱਸਐੱਚਓ ਸੁਖਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਭਰ ਵਿਚ ਜਾਰੀ ਕੀਤੇ ਗਏ ਰੈੱਡ ਅਲਰਟ ਤੋਂ ਬਾਅਦ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਰੈੱਡ ਅਲਰਟ ਤਹਿਤ ਪੰਜਾਬ ਪੁਲਸ ਵੱਲੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ।

You must be logged in to post a comment Login