ਆਸਟ੍ਰੇਲੀਆ ‘ਚ ਸਿੱਧੂ ਮੂਸੇਵਾਲਾ ਦੀ ਮੌਤ ਨਾਲ ਸੋਗ ਦੀ ਲਹਿਰ

ਆਸਟ੍ਰੇਲੀਆ ‘ਚ ਸਿੱਧੂ ਮੂਸੇਵਾਲਾ ਦੀ ਮੌਤ ਨਾਲ ਸੋਗ ਦੀ ਲਹਿਰ

ਮੈਲਬੌਰਨ  – ਇੱਕ ਕਾਤਲਾਨਾ ਹਮਲੇ ਵਿੱਚ ਜਾਨ ਗਵਾਉਣ ਵਾਲੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ  ਉਰਫ ਸਿੱਧੂ ਮੂਸੇਵਾਲਾ ਦੇ ਅਚਨਚੇਤੀ ਵਿਛੋੜੇ ਕਰਕੇ ਪ੍ਰਵਾਸੀ ਪੰਜਾਬੀਆਂ ਵਿੱਚ ਦੁੱਖ ਅਤੇ ਉਦਾਸੀ ਦਾ ਮਾਹੌਲ ਹੈ। ਇਸ ਬੇਵਕਤੀ ਵਿਛੋੜੇ ‘ਤੇ ਆਸਟ੍ਰੇਲੀਆ ਦੇ  ਸਮੂਹ ਪੰਜਾਬੀ ਭਾਈਚਾਰੇ ਵੱਲੋਂ ਪੰਜਾਬੀ ਗਾਇਕ ਤੋਂ ਸਿਆਸਤਦਾਨ ਬਣੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਬੀਤੇ ਦਿਨ ਹੋਈ ਸਿੱਧੂ ਮੂਸੇਵਾਲਾ ਦੀ ਮੌਤ ਬਾਰੇ ਸੁਣ ਕੇ ਬਹੁਤ ਦੁੱਖ਼ ਹੋਇਆ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ’ਤੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਹਮਲਾ ਕੀਤਾ ਗਿਆ ਸੀ, ਜਿਸ ਦੌਰਾਨ ਕਈ ਗੋਲੀਆਂ ਲੱਗਣ ਕਰਕੇ ਮੂਸੇਵਾਲਾ ਦੀ ਮੌਤ ਹੋ ਗਈ। ਪੰਜਾਬੀ ਭਾਈਚਾਰੇ ਨੇ ਕਿਹਾ ਕਿ ਸਿੱਧੂ ਪੰਜਾਬ ਦੀ ਸ਼ਾਨ ਸੀ। ਸਿੱਧੂ ਮੂਸੇਵਾਲਾ ਨੇ ਗਾਇਕੀ ਦੇ ਸਦਕਾ ਆਪਣਾ ਨਾਂ ਪੰਜਾਬ ਵਿੱਚ ਹੀ ਨਹੀਂ, ਸਗੋਂ ਪੂਰੀ ਦੁਨੀਆ ਭਰ ਵਿਚ ਰੌਸ਼ਨ ਕੀਤਾ ਹੈ। ਅਜਿਹੇ ਗੈਂਗਵਾਰ ਹਮਲੇ ਪੰਜਾਬ ਦੀ ਸੁਰੱਖਿਆ ‘ਤੇ ਸਵਾਲੀਆ ਨਿਸ਼ਾਨ ਬਣਦੇ ਹਨ। ਅਸੀਂ ਸਮੁਚਾ ਵਿਦੇਸ਼ੀ ਭਾਈਚਾਰਾ ਸਿੱਧੂ ਮੂਸੇਵਾਲਾ ਦੇ ਕਤਲ ’ਤੇ ਦੁੱਖ਼ ਪ੍ਰਗਟਾਉਂਦੇ ਹਾਂ।

You must be logged in to post a comment Login