ਮਨਕੀਰਤ ਔਲਖ ਦੀ ਜਾਨ ਨੂੰ ਖ਼ਤਰਾ, ਸੁਰੱਖਿਆ ਵਧਾਉਣ ਦੀ ਕੀਤੀ ਮੰਗ

ਮਨਕੀਰਤ ਔਲਖ ਦੀ ਜਾਨ ਨੂੰ ਖ਼ਤਰਾ, ਸੁਰੱਖਿਆ ਵਧਾਉਣ ਦੀ ਕੀਤੀ ਮੰਗ

ਚੰਡੀਗੜ੍ਹ – ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਹੁਣ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਮਨਕੀਰਤ ਔਲਖ ਨੂੰ ਪਿਛਲੇ ਮਹੀਨੇ ਹੀ ਬੰਬੀਹਾ ਗੈਂਗ ਵਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਹਾਲਾਂਕਿ ਮਨਕੀਰਤ ’ਤੇ ਮੂਸੇ ਵਾਲਾ ਦੇ ਕਤਲ ਦਾ ਦੋਸ਼ ਵੀ ਲਗਾਇਆ ਜਾ ਰਿਹਾ ਹੈ। ਇਕ ਸੋਸ਼ਲ ਮੀਡੀਆ ਪੋਸਟ ’ਚ ਦਾਅਵਾ ਕੀਤਾ ਗਿਆ ਹੈ ਕਿ ਮੂਸੇ ਵਾਲਾ ਦੇ ਕਤਲ ਪਿੱਛੇ ਗਾਇਕ ਮਨਕੀਰਤ ਔਲਖ ਦਾ ਹੱਥ ਹੈ। ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਸਾਰੇ ਗਾਇਕਾਂ ਤੋਂ ਪੈਸੇ ਵਸੂਲਣ ਪਿੱਛੇ ਵੀ ਮਨਕੀਰਤ ਦਾ ਹੱਥ ਹੈ। ਐਤਵਾਰ ਸ਼ਾਮ ਨੂੰ ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਦਵਿੰਦਰ ਬੰਬੀਹਾ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਸੀ। ਪੋਸਟ ’ਚ ਦਾਅਵਾ ਕੀਤਾ ਗਿਆ ਹੈ ਕਿ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਮੂਸੇ ਵਾਲਾ ਦਾ ਕਤਲ ਨਹੀਂ ਕਰਨਾ ਚਾਹੀਦਾ ਸੀ। ਬੰਬੀਹਾ ਗਰੁੱਪ ਦੀ ਕਥਿਤ ਸੋਸ਼ਲ ਮੀਡੀਆ ਪੋਸਟ ’ਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਿੱਧੂ ਮੂਸੇ ਵਾਲਾ ਦੀ ਮੌਤ ਪਿੱਛੇ ਗਾਇਕ ਮਨਕੀਰਤ ਔਲਖ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਸਾਰੇ ਗਾਇਕਾਂ ਤੋਂ ਪੈਸੇ ਵਸੂਲਣ ਪਿੱਛੇ ਵੀ ਮਨਕੀਰਤ ਦਾ ਹੱਥ ਹੈ।

New Source link.: https://jagbani.punjabkesari.in/entertainment/news/mankirt-aulakh-life-in-threat-1361133

You must be logged in to post a comment Login