ਪਾਕਿਸਤਾਨ ਵੱਲੋਂ ਭਾਰਤੀ ਹਾਈ ਕਮਿਸ਼ਨਰ ਤਲਬ

ਪਾਕਿਸਤਾਨ ਵੱਲੋਂ ਭਾਰਤੀ ਹਾਈ ਕਮਿਸ਼ਨਰ ਤਲਬ

ਇਸਲਾਮਾਬਾਦ, 6 ਜੂਨ-ਕਤਰ, ਇਰਾਨ ਅਤੇ ਕੁਵੈਤ ਮਗਰੋਂ ਹੁਣ ਸਾਊਦੀ ਅਰਬ ਨੇ ਵੀ ਪੈਗੰਬਰ ਮੁਹੰਮਦ ਖ਼ਿਲਾਫ਼ ਭਾਜਪਾ ਦੀ ਆਗੂ ਨੂਪੁਰ ਸ਼ਰਮਾ ਦੀ ਵਿਵਾਦਿਤ ਟਿੱਪਣੀਆਂ ਦੀ ਅੱਜ ਆਲੋਚਨਾ ਕੀਤੀ ਹੈ। ਸਾਊਦੀ ਅਰਬ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰ ਕੇ ਭਾਜਪਾ ਬੁਲਾਰੇ ਦੀਆਂ ਟਿੱਪਣੀਆਂ ਦੀ ਨਿਖੇਧੀ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਨਾਲ ਪੈਗੰਬਰ ਮੁਹੰਮਦ ਦਾ ਅਪਮਾਨ ਹੋਇਆ ਹੈ। ਉਧਰ, ਪਾਕਿਸਤਾਨ ਨੇ ਅੱਜ ਦੱਸਿਆ ਕਿ ਉਸ ਨੇ ਪੈਗੰਬਰ ਮੁਹੰਮਦ ਖ਼ਿਲਾਫ਼ ਭਾਜਪਾ ਦੇ ਦੋ ਆਗੂਆਂ ਦੀਆਂ ਵਿਵਾਦਿਤ ਟਿੱਪਣੀਆਂ ਪ੍ਰਤੀ ਆਪਣਾ ਵਿਰੋਧ ਦਰਜ ਕਰਵਾਉਣ ਲਈ ਭਾਰਤੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ। ਵਿਦੇਸ਼ ਦਫ਼ਤਰ ਨੇ ਇੱਕ ਬਿਆਨ ਰਾਹੀਂ ਦੱਸਿਆ ਕਿ ਭਾਰਤੀ ਰਾਜਦੂਤ ਨੂੰ ਕਿਹਾ ਗਿਆ ਹੈ ਕਿ ਇਸ ਬਿਆਨ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ ਹੈ। ਇਸ ਕਾਰਨ ਨਾ ਸਿਰਫ਼ ਪਾਕਿਸਤਾਨ ਦੇ ਲੋਕਾਂ, ਸਗੋਂ ਦੁਨੀਆਂ ਭਰ ਦੇ ਮੁਸਲਮਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ।

You must be logged in to post a comment Login