ਅਲਬਾਨੀਜ਼ ਅਤੇ ਜੈਸਿੰਡਾ ਨੇ ਕੀਤੀ ਮੁਲਾਕਾਤ, ਇਹਨਾਂ ਮੁੱਦਿਆਂ ‘ਤੇ ਕੀਤੀ ਚਰਚਾ

ਅਲਬਾਨੀਜ਼ ਅਤੇ ਜੈਸਿੰਡਾ ਨੇ ਕੀਤੀ ਮੁਲਾਕਾਤ, ਇਹਨਾਂ ਮੁੱਦਿਆਂ ‘ਤੇ ਕੀਤੀ ਚਰਚਾ

ਕੈਨਬਰਾ : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸ਼ੁੱਕਰਵਾਰ ਨੂੰ ਨਿਊਜ਼ੀਲੈਂਡ ਦੇ ਆਪਣੇ ਹਮਰੁਤਬਾ ਜੈਸਿੰਡਾ ਅਰਡਰਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਦੋਵੇਂ ਦੇਸ਼ ਪ੍ਰਸ਼ਾਂਤ ਟਾਪੂਆਂ ਪ੍ਰਤੀ ਆਪਣੀਆਂ ਨੀਤੀਆਂ ਦੇ ਨਾਲ ਮਿਲ ਕੇ ਚੱਲ ਰਹੇ ਹਨ, ਜਿੱਥੇ ਚੀਨ ਦਾ ਪ੍ਰਭਾਵ ਲਗਾਤਾਰ ਵਧ ਰਿਹਾ ਹੈ। 21 ਮਈ ਨੂੰ ਐਂਥਨੀ ਅਲਬਾਨੀਜ਼ ਦੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਆਸਟ੍ਰੇਲੀਆ ਦਾ ਦੌਰਾ ਕਰਨ ਵਾਲੀ ਪਹਿਲੀ ਵਿਦੇਸ਼ੀ ਨੇਤਾ ਹੈ।

You must be logged in to post a comment Login