ਦੋ ਘੰਟੇ ਦੀ ਪੁੱਛ-ਪੜਤਾਲ ਬਾਅਦ ਬਿਸ਼ਨੋਈ ਨੂੰ ਅਣਦੱਸੀ ਥਾਂ ‘ਤੇ ਲੈ ਗਈ ਪੁਲੀਸ?

ਦੋ ਘੰਟੇ ਦੀ ਪੁੱਛ-ਪੜਤਾਲ ਬਾਅਦ ਬਿਸ਼ਨੋਈ ਨੂੰ ਅਣਦੱਸੀ ਥਾਂ ‘ਤੇ ਲੈ ਗਈ ਪੁਲੀਸ?

ਮੁਹਾਲੀ, 15 ਜੂਨ- ਜ਼ਿਲ੍ਹਾ ਸੀਆਈਏ ਸਟਾਫ ਮੁਹਾਲੀ ਦੇ ਕੈਂਪਸ ਆਫਿਸ ਵਿੱਚ ਲਾਰੈਂਸ ਬਿਸ਼ਨੋਈ ਤੋਂ ਦੋ ਘੰਟੇ ਪੁੱਛ-ਪੜਤਾਲ ਕਰਨ ਤੋਂ ਬਾਅਦ ਪੁਲੀਸ ਉਸ ਨੂੰ ਹੁਣ ਕਿਸੇ ਹੋਰ ਅਣਦੱਸੀ ਥਾਂ ‘ਤੇ ਲੈ ਗਈ ਹੈ। ਦੱਸਿਆ ਗਿਆ ਹੈ ਕਿ ਸੁਰੱਖਿਆ ਪ੍ਰਬੰਧਾਂ ਕਾਰਨ ਲਾਰੈਂਸ ਨੂੰ ਕਿਸੇ ਇੱਕ ਥਾਂ ‘ਤੇ ਨਹੀਂ ਰੱਖਿਆ ਜਾਵੇਗਾ, ਬਲਕਿ ਉਸ ਤੋਂ ਵੱਖ-ਵੱਖ ਥਾਵਾਂ ‘ਤੇ ਪੁੱਛ-ਪੜਤਾਲ ਕੀਤੀ ਜਾਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਲਾਰੈਂਸ ਬਿਸ਼ਨੋਈ ਹਾਲੇ ਵੀ ਸੀਆਈਏ ਸਟਾਫ ਮੁਹਾਲੀ ਦੇ ਦਫਤਰ ਵਿੱਚ ਹੀ ਹੈ। ਪੁਲੀਸ ਉਨ੍ਹਾਂ ਦੋ ਮੁਲਜ਼ਮਾਂ ਨੂੰ ਆਪਣੇ ਨਾਲ ਨਿਸ਼ਾਨਦੇਹੀ ਲਈ ਲੈ ਕੇ ਗਈ ਹੈ, ਜਿਨ੍ਹਾਂ ਨੂੰ ਬੀਤੇ ਦਿਨ ਪੁਲੀਸ ਨੇ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਦੋਵੇਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਬੈਠੇ ਗੋਲਡੀ ਬਰਾੜ ਦੇ ਸਾਥੀ ਹਨ। ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਵਿਸ਼ੇਸ਼ ਸਿੱਟ ਬਣਾਈ ਗਈ ਹੈ। ਸ੍ਰੀ ਬਰਾੜ ਹੁਣ ਤੱਕ ਕਈ ਖੂੰਖਾਰ ਗੈਂਗਸਟਰਾਂ ਨੂੰ ਕਾਬੂ ਕਰ ਚੁੱਕੇ ਹਨ।

You must be logged in to post a comment Login