ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ

ਚੰਡੀਗੜ੍ਹ, 24 ਜੂਨ- ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਹਿਲਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ। ਸਦਨ ਵਿੱਚ ਜੁੜੇ ਮੈਂਬਰਾਂ ਨੇ ਸਭ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਸਿੱਧੂ ਮੂਸੇਵਾਲਾ, ਸਾਬਕਾ ਮੰਤਰੀਆਂ ਤੋਤਾ ਸਿੰਘ ਅਤੇ ਹਰਦੀਪਿੰਦਰ ਸਿੰਘ ਬਾਦਲ, ਸਾਬਕਾ ਵਿਧਾਇਕਾਂ ਸੁਖਦੇਵ ਸਿੰਘ ਅਤੇ ਸ਼ਿੰਗਾਰਾ ਰਾਮ ਸਹੂੰਗੜਾ, ਅਰਜੁਨਾ ਐਵਾਰਡੀ ਗੁਰਚਰਨ ਸਿੰਘ ਭੰਗੂ ਅਤੇ ਹਰੀ ਚੰਦ ਨੂੰ ਸ਼ਰਧਾਂਜਲੀ ਭੇਟ ਕੀਤੀ। ਸਦਨ ਨੇ ਆਜ਼ਾਦੀ ਘੁਲਾਟੀਆਂ ਸਵਰਨ ਸਿੰਘ, ਕਰੋੜਾ ਸਿੰਘ ਅਤੇ ਸੁਖਰਾਜ ਸਿੰਘ ਸੰਧਾਵਾਲੀਆ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ ਬਾਅਦ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਬਾਅਦ ਦੁਪਹਿ ਦੋ ਵਜੇ ਤੋਂ ਬਾਅਦ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ।

You must be logged in to post a comment Login