ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ 26 ਨੂੰ

ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ 26 ਨੂੰ

ਸੰਗਰੂਰ, 25 ਜੂਨ- ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ 23 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ ਦੀ 26 ਜੂਨ ਨੂੰ ਹੋਵੇਗੀ। ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿਚੋਂ 6 ਦੀਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਵਿਖੇ ਅਤੇ 3 ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਐੱਸਡੀ ਕਾਲਜ ਬਰਨਾਲਾ ਵਿਖੇ ਹੋਵੇਗੀ। ਚੋਣ ਲਈ ਕੁੱਲ 16 ਉਮੀਦਵਾਰ ਚੋਣ ਮੈਦਾਨ ਵਿਚ ਹਨ ਜਿਨ੍ਹਾਂ ’ਚ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ, ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੀ ਸਿਆਸੀ ਕਿਸਮਤ ਦਾਅ ’ਤੇ ਲੱਗੀ ਹੋਈ ਹੈ। ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।  ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ 26 ਜੂਨ ਦਿਨ ਐਤਵਾਰ ਨੂੰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਕਰਨ ਤੋਂ ਅੱਧਾ ਘੰਟਾ ਪਹਿਲਾਂ (ਸਵੇਰੇ 7.30 ਵਜੇ) ਸਮੂਹ ਅਸੈਂਬਲੀ ਸੈਗਮੈਂਟਾਂ ਦੇ ਈਵੀਐੱਮ ਸਟਰੌਂਗ ਰੂਮ ਖੋਲ੍ਹੇ ਜਾਣੇ ਹਨ ਅਤੇ ਇਸ ਉਪਰੰਤ ਠੀਕ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਗਿਣਤੀ ਕੇਂਦਰ ਦੇ ਅੰਦਰ ਮੋਬਾਈਲ ਫੋਨ ਜਾਂ ਕਿਸੇ ਵੀ ਤਰ੍ਹਾਂ ਦੀ ਇਲੈਕਟਰੋਨਿਕ ਡਿਵਾਈਸ ਲਿਜਾਉਣਾ ਸਖ਼ਤ ਮਨ੍ਹਾ ਹੈ।

You must be logged in to post a comment Login