ਚੰਡੀਗੜ੍ਹ, 7 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਡਾ. ਗੁਰਪ੍ਰੀਤ ਕੌਰ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਆਨੰਦ ਕਾਰਜ ਹੋ ਗਏ।। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਪਤਨੀ ਬਣ ਗਏ। ਵਿਆਹ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮੁੱਖ ਮੰਤਰੀ ਮਾਨ ਦੇ ਪਿਤਾ ਦੀਆਂ ਰਸਮਾਂ ਨਿਭਾਈਆਂ ਗਈਆਂ, ਜਦਕਿ ਮੁੱਖ ਮੰਤਰੀ ਦਾ ਭਾਣਜਾ ਉਨ੍ਹਾਂ ਦਾ ਸਰਬਾਲਾ ਬਣਿਆ। ਇਸ ਦੌਰਾਨ ਰਾਘਵ ਚੱਢਾ ਨੇ ਵਿਆਹ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਤਸਵੀਰ ਸਾਂਝੀ ਕੀਤੀ ਹੈ।

You must be logged in to post a comment Login