ਗੁਰਮਤਿ ਟ੍ਰੇਨਿੰਗ ਕੈਂਪ 19 -ਏ. ਆਈ. ਐਸ. ਐਸ. ਐਫ

ਗੁਰਮਤਿ ਟ੍ਰੇਨਿੰਗ ਕੈਂਪ 19 -ਏ. ਆਈ. ਐਸ. ਐਸ. ਐਫ

ਸ੍ਰੀ ਅੰਮ੍ਰਿਤਸਰ ਸਾਹਿਬ – 14 ਜੁਲਾਈ (ਪਪ)- ਅੰਮ੍ਰਿਤਸਰ ਸਾਹਿਬ ਵਿਖੇ ਆਲ ਇੰਡੀਆ ਸਿੱਖ ਸਟੂਡੈਂੇਟਸ ਫੈਡਰੇਸ਼ਨ ਦੀ ਭਰਵੀਂ ਇਕੱਤਰਤਾ ਸਰਪਰਸਤ ਭਾਈ ਪਰਮਜੀਤ ਸਿੰਘ ਖਾਲਸਾ ਭਾਈ ਮੇਜਰ ਸਿੰਘ ਖਾਲਸਾ ਅਤੇ ਪ੍ਰਧਾਨ ਭਾਈ ਦਲੇਰ ਸਿੰਘ ਡੋਡ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਅਹਿਮ ਐਲਾਨ  ਕਰਦਿਆਂ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਨੌਜੁਵਾਨਾਂ, ਵਿਿਦਆਰਥੀਆਂ ਨੂੰ ਕੇਸਰੀ ਨਿਸ਼ਾਨ ਸਾਹਿਬ ਹੇਠ ਜੱਥੇਬੰਦ ਕਰਨ, ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਰੂ ਸਾਹਿਬਾਨ ਦੇ ਅਮੀਰ ਫਲਸਫੇ ਨਾਲ ਜੋੜਨ, ਸਿੱਖ ਰਵਾਇਤਾਂ, ਰਹੁਰੀਤਾਂ ਅਤੇ ਵਿਰਸੇ ਤੋਂ ਜਾਣੂੰ ਕਰਵਾਉਣ ਲਈ ਗੁਰਮਤਿ ਟ੍ਰੇਨਿੰਗ ਕੈਂਪ ਪਹਿਲਗਾਮ (ਕਸ਼ਮੀਰ) ਗੁਰੁਦਆਰਾ ਸਾਹਿਬ ਵਿੱਚ 19 ਤੋਂ 21 ਅਗਸਤ 2022 ਨੂੰ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ, ਤਖ਼ਤ ਸ਼੍ਰੀ ਕੇਸ ਗੜ੍ਹ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਗੁਰਿੰਦਰ ਸਿੰਘ ਜੀ ਗ੍ਰੰਥੀ ਦਰਬਾਰ ਸਾਹਿਬ, ਸ਼੍ਰੌਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਜੀ, ਸੰਤ ਬਾਬਾ ਅਮੀਰ ਸਿੰਘ ਜੀ ਮੁੱਖੀ ਜਵੱਦੀ ਟਕਸਾਲ ਜੀ, ਤਖ਼ਤ ਸ੍ਰੀ ਹਜੂਰ ਸਾਹਿਬ ਨਾਂਦੇੜ ਦੇ ਚੇਅਰਮੈਨ ਪਰਵਿੰਦਰ ਸਿੰਘ ਪਸਰੀਚਾ ਜੀ, ਸਿੰਘ ਸਾਹਿਬ ਜੋਤਇੰਦਰ ਸਿੰਘ ਜੀ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ੍ਰ. ਹਰਮੀਤ ਸਿੰਘ ਕਾਲਕਾ ਜੀ ਆਦਿ ਸ਼ਖਸ਼ੀਅਤਾਂ ਪਹੁੰਚ ਰਹੀਆਂ ਹਨ।ਗੁਰਮਤਿ ਸਿਖਲਾਈ ਕੈੰਪ ਵਿੱਚ ਨੌਜੁਵਾਨਾਂ ਨੂੰ ਗੁਰ ਇਤਿਹਾਸ, ਸਿੱਖ ਹੱਕਾਂ ਅਤੇ ਅਧਿਕਾਰਾਂ ਤੋਂ ਜਾਣੂੰ ਕਰਵਾਉਣ ਲਈ, ਮੌਜੂਦਾ ਰਾਜਨੀਤਕ ਅਤੇ ਪੰਥਕ ਹਾਲਾਤਾਂ ਸੰਬੰਧੀ ਵਿਚਾਰ ਚਰਚਾ ਕਰਨ ਲਈ ਸਿੱਖ ਵਿਦਵਾਨ ਬੱੁਧੀਜੀਵੀ ਪ੍ਰੌਫੈਸਰ ਸਾਹਿਬਾਨ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ ਜਿੰਨ੍ਹਾਂ ਵਿੱਚ ਪ੍ਰੌੌਫੈ. ਜਗਦੀਸ਼ ਸਿੰਘ, ਪ੍ਰੌਫੈ. ਹਰਪਾਲ ਸਿੰਘ ਪੰਨੂੰ ਜੀ, ਪ੍ਰੌਫੈ. ਸੁਖਦਿਆਲ ਸਿੰਘ ਜੀ, ਪ੍ਰੌਫੈ. ਹਰਭਜਨ ਸਿੰਘ ਜੀ ਡੇਹਰਾਦੂਨ, ਮੁਹੰਮਦ ਉਸਮਾਨ ਰਹਿਮਾਨ ਲੁਧਿਆਣਵੀ, ਪ੍ਰੌਫੈ. ਸਤਵੰਤ ਕੌਰ ਬੇਦੀ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ, ਡਾ. ਅਨੁਰਾਗ ਸਿੰਘ ਜੀ ਆਦਿ ਪੁੱਜ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਗਗਨਦੀਪ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਹਰਜਿੰਦਰ ਸਿੰਘ ਜਿੰਦਾ ਅੰਮ੍ਰਿਤਸਰ, ਭਾਈ ਅਮਰਦੀਪ ਸਿੰਘ ਜਲੰਧਰ, ਭਾਈ ਰਣਜੀਤ ਸਿੰਘ ਲੰਙੇਆਣਾ, ਭਾਈ ਬਲਵਿੰਦਰ ਸਿੰਘ ਰੋਡੇ, ਭਾਈ ਹਰਪ੍ਰੀਤ ਸਿੰਘ, ਭਾਈ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

You must be logged in to post a comment Login