ਮੁੱਖ ਮੰਤਰੀ ਭਗਵੰਤ ਮਾਨ ਨੇ ਜੌੜੇਮਾਜਰਾ ਵੱਲੋਂ ਕੀਤੇ ‘ਅਪਮਾਨ’ ਲਈ ਡਾਕਟਰ ਰਾਜ ਬਹਾਦਰ ਤੋਂ ਮੁਆਫ਼ੀ ਮੰਗੀ

ਮੁੱਖ ਮੰਤਰੀ ਭਗਵੰਤ ਮਾਨ ਨੇ ਜੌੜੇਮਾਜਰਾ ਵੱਲੋਂ ਕੀਤੇ ‘ਅਪਮਾਨ’ ਲਈ ਡਾਕਟਰ ਰਾਜ ਬਹਾਦਰ ਤੋਂ ਮੁਆਫ਼ੀ ਮੰਗੀ

ਚੰਡੀਗੜ੍ਹ, 30 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਸੀਨੀਅਰ ਸਰਜਨ ਡਾਕਟਰ ਰਾਜ ਬਹਾਦਰ ਤੋਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪਾਸੋਂ ਹੋਏ ਅਪਮਾਨ ਲਈ ਮੁਆਫੀ ਮੰਗੀ ਹੈ। ਸ੍ਰੀ ਮਾਨ ਨੇ ਡਾਕਟਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਵੀ ਕਿਹਾ। ਸੂਤਰਾਂ ਮੁਤਾਬਕ ਡਾਕਟਰ ਵੱਲੋਂ ਅੱਜ ਸਵੇਰੇ ਮੁੱਖ ਮੰਤਰੀ ਨੂੰ ਆਪਣਾ ਅਸਤੀਫਾ ਭੇਜੇ ਜਾਣ ਤੋਂ ਬਾਅਦ ਸ੍ਰੀ ਮਾਨ ਨੇ ਡਾਕਟਰ ਨੂੰ ਫੋਨ ਕਰਕੇ ਮੁਆਫੀ ਮੰਗੀ। ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਰਜਨ ਨੂੰ ਕਿਹਾ ਕਿ ਉਹ ਮੈਡੀਕਲ ਵਿਗਿਆਨ ਵਿੱਚ ਉਨ੍ਹਾਂ ਦੇ ਯੋਗਦਾਨ ਤੋਂ ਜਾਣੂ ਹਨ ਅਤੇ ਮੰਤਰੀ ਨੂੰ ਅਜਿਹੇ ਵਿਵਹਾਰ ਵਿਰੁੱਧ ਚਿਤਾਵਨੀ ਦਿੱਤੀ ਹੈ।

You must be logged in to post a comment Login