ਪਟਿਆਲਾ ਪੁਲੀਸ ਨੇ 13 ਪਿਸਤੌਲਾਂ ਤੇ ਕਾਰਤੂਸਾਂ ਸਣੇ ਕੋਟਕਪੂਰਾ ਵਾਸੀ ਨੂੰ ਗ੍ਰਿਫ਼ਤਾਰ ਕੀਤਾ

ਪਟਿਆਲਾ ਪੁਲੀਸ ਨੇ 13 ਪਿਸਤੌਲਾਂ ਤੇ ਕਾਰਤੂਸਾਂ ਸਣੇ ਕੋਟਕਪੂਰਾ ਵਾਸੀ ਨੂੰ ਗ੍ਰਿਫ਼ਤਾਰ ਕੀਤਾ

ਪਟਿਆਲਾ/ਘਨੌਰ, 30 ਜੁਲਾਈ- ਜ਼ਿਲ੍ਹਾ ਪੁਲੀਸ ਪਟਿਆਲਾ ਵੱਲੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 13 ਪਿਸਤੌਲ ਅਤੇ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਅੱਜ ਪਟਿਆਲਾ ਦੇ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਕੋਟਕਪੂਰਾ ਵਜੋਂ ਹੋਈ ਹੈ। ਪੁਲੀਸ ਪਾਰਟੀ ਨੂੰ ਸੂਹ ਮਿਲੀ ਸੀ ਕਿ ਮੁਲਜ਼ਮ ਬਾਹਰਲੇ ਰਾਜਾਂ ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦੇ ਹਨ, ਜਿਸ ਕਾਰਨ ਹਰਪ੍ਰੀਤ ਨੂੰ ਥਾਣਾ ਸ਼ੰਭੂ ਦੇ ਮੁਖੀ ਗੁਰਮੀਤ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਵੱਲੋਂ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਦੋ ਹੋਰ ਸਾਥੀਆਂ ਦੀ ਤਲਾਸ਼ ਜਾਰੀ ਹੈ, ਜਿਨ੍ਹਾਂ ਵਿਚ ਸੂਰਜ ਸਿੰਘ ਵਾਸੀ ਜਲੰਧਰ ਤੇ ਵਿਜੈ ਕੁਮਾਰ ਵਾਸੀ ਭੀਖਾ ਨੰਗਲ ਦੇ ਨਾਮ ਸ਼ਾਮਲ ਹਨ।

You must be logged in to post a comment Login