ਪੰਜਾਬ ’ਚ ਕਿਸਾਨਾਂ ਨੇ ਰੇਲਾਂ ਰੋਕੀਆਂ

ਪੰਜਾਬ ’ਚ ਕਿਸਾਨਾਂ ਨੇ ਰੇਲਾਂ ਰੋਕੀਆਂ

ਅੰਮ੍ਰਿਤਸਰ, 31 ਜੁਲਾਈ- ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਇਥੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਵਿਖਾਵਾ ਕਰਦਿਆਂ ਰੇਲ ਆਵਾਜਾਈ ਰੋਕ ਦਿੱਤੀ। ਕਿਸਾਨ ਆਗੂ ਰਤਨ ਸਿੰਘ ਰੰਧਾਵਾ ਦੀ ਅਗਵਾਈ ਹੇਠ ਇਥੇ ਪੁੱਜੇ ਕਿਸਾਨਾਂ ਨੇ ਰੇਲ ਪਟੜੀਆਂ ’ਤੇ ਧਰਨਾ ਦਿੱਤਾ। ਉਨ੍ਹਾਂ ਇਥੋਂ ਰਵਾਨਾ ਹੋ ਰਹੀ ਰੇਲ ਗੱਡੀ ਨੂੰ ਰੋਕ ਦਿੱਤਾ। ਕਿਸਾਨ ਆਗੂਆਂ ਨੇ ਆਖਿਆ ਕਿ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਰੇਲ ਆਵਾਜਾਈ ਰੋਕੀ ਗਈ।

ਕੌਮੀ ਪੱਧਰ ‘ਤੇ ਸੰਘਰਸ਼ਸ਼ੀਲ ਸੰਯੁਕਤ ਕਿਸਾਨ ਮੋਰਚੇ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਦਿੱਲੀ ਮੋਰਚੇ ਦੀਆਂ ਲਟਕਦੀਆਂ ਕਿਸਾਨੀ ਮੰਗਾਂ ਨੂੰ ਲੈਕੇ ਅੱਜ ਚਾਰ ਘੰਟੇ ਦੇ ਚੱਕਾ ਜਾਮ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਅੰਦਰ ਰੇਲ-ਮਾਰਗ ਅਤੇ ਹਾਈਵੇ ਸੜਕਾਂ ਦੋਨੋਂ ਵੱਖ ਵੱਖ ਥਾਵਾਂ ‘ਤੇ ਜਾਮ ਕੀਤੇ ਗਏ।

You must be logged in to post a comment Login