ਪਾਕਿਸਤਾਨ ਦੇ ਗੁਰਦੁਆਰੇ ’ਚ ਲਹਿਰਾਇਆ ਕੌਮੀ ਝੰਡਾ

ਪਾਕਿਸਤਾਨ ਦੇ ਗੁਰਦੁਆਰੇ ’ਚ ਲਹਿਰਾਇਆ ਕੌਮੀ ਝੰਡਾ

ਅੰਮ੍ਰਿਤਸਰ, 15 ਅਗਸਤ- ਪਾਕਿਸਤਾਨ ਦੇ ਕੁਝ ਸਿੱਖਾਂ ਵੱਲੋਂ ਦੇਸ਼ ਦੇ ਆਜ਼ਾਦੀ ਦਿਵਸ ਮੌਕੇ ਇੱਕ ਗੁਰਦੁਆਰੇ ਵਿੱਚ ਪਾਕਿਸਤਾਨੀ ਝੰਡਾ ਲਹਿਰਾਉਣ ਦਾ ਸ਼੍ਰੋਮਣੀ ਕਮੇਟੀ ਨੇ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਨੂੰ ਸਿੱਖ ਮਰਿਆਦਾ ਦੇ ਉਲਟ ਕਰਾਰ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਇਸ ਸਬੰਧੀ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋਈ ਹੈ। ਇਸ ਵਿੱਚ ਦਿਖਾਈ ਦੇ ਰਿਹਾ ਹੈ ਕਿ ਕੁਝ ਸਿੱਖ ਜਿਨ੍ਹਾਂ ਨੇ ਹਰੀਆਂ ਦਸਤਾਰਾਂ ਸਜਾਈਆਂ ਹੋਈਆਂ ਹਨ ਅਤੇ ਪਾਕਿਸਤਾਨੀ ਝੰਡੇ ਫੜੇ ਹੋਏ ਹਨ, ਪਾਕਿਸਤਾਨੀ ਆਜ਼ਾਦੀ ਦਿਵਸ ਦੀ ਵਧਾਈ ਦੇ ਰਹੇ ਹਨ। ਉਹ ਪਾਕਿਸਤਾਨ ਆਜ਼ਾਦੀ ਦਿਵਸ ’ਤੇ ਨਾਅਰੇ ਵੀ ਲਾਉਂਦੇ ਹਨ। ਉਹ ਉੱਥੇ ਹਾਜ਼ਰ ਮੀਡੀਆ ਨੂੰ ਦੱਸਦੇ ਹਨ ਕਿ ਜਲਦੀ ਹੀ ਕੇਕ ਕੱਟਣ ਦੀ ਰਸਮ ਵੀ ਅਦਾ ਕੀਤੀ ਜਾਵੇਗੀ। ਉਸ ਵੀਡੀਓ ਤੋਂ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਜਿਵੇਂ ਇਹ ਗੁਰਦੁਆਰਾ ਕਰਤਾਰਪੁਰ ਸਾਹਿਬ ਹੋਵੇ।

You must be logged in to post a comment Login