ਸੀਬੀਆਈ ਨੇ ਮੇਰੇ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਤੇ ਮੈਂ ਦਿੱਲੀ ’ਚ ਸ਼ਰੇਆਮ ਘੁੰਮ ਰਿਹਾ ਹਾਂ: ਸਿਸੋਦੀਆ

ਸੀਬੀਆਈ ਨੇ ਮੇਰੇ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਤੇ ਮੈਂ ਦਿੱਲੀ ’ਚ ਸ਼ਰੇਆਮ ਘੁੰਮ ਰਿਹਾ ਹਾਂ: ਸਿਸੋਦੀਆ

ਨਵੀਂ ਦਿੱਲੀ, 21 ਅਗਸਤ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਦਾਅਵਾ ਕੀਤਾ ਹੈ ਕਿ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਉਨ੍ਹਾਂ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਇਸ ਕਦਮ ਨੂੰ ‘ਨਾਟਕ’ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਜਾਂਚ ਏਜੰਸੀ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਛਾਪੇ ਦੌਰਾਨ ਕੁੱਝ ਵੀ ਨਹੀਂ ਮਿਲਿਆ। ਸ੍ਰੀ ਸਿਸੋਦੀਆ ਨੇ ਕਿਹਾ ਕਿ ਉਹ ਦਿੱਲੀ ਵਿੱਚ ਸ਼ਰੇਆਮ ਘੁੰਮ ਰਹੇ ਹਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੁੱਛਿਆ ਕੀ ਉਹ ਉਨ੍ਹਾਂ ਨੂੰ ਨਹੀਂ ਲੱਭ ਸਕੇ। ਸਿਸੋਦੀਆ ਨੇ ਕਿਹਾ ਕਿ 2024 ਦੀਆਂ ਆਮ ਚੋਣਾਂ ਤੋਂ ਬਾਅਦ ਲੋਕ ਭਾਜਪਾ ਨੂੰ ‘ਲੁੱਕ ਆਊਟ ਸਰਕੂਲਰ’ ਦੇਣਗੇ। ਉਨ੍ਹਾਂ ਕਿਹਾ ਕਿ ਮੰਦਭਾਗਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਸੋਚਦੇ ਰਹਿੰਦੇ ਹਨ ਕਿ ਅੱਜ ਕਿਸ ਦੇ ਖ਼ਿਲਾਫ ਸੀਬੀਆਈ ਦਾ ‘ਲੁੱਕ ਆਊਟ ਸਰਕੂਲਰ ਜਾਰੀ ਕੀਤਾ ਜਾਵੇ।

You must be logged in to post a comment Login