ਸਿਰਸਾ ’ਚ ਗੁਟਕਾ ਸਾਹਿਬ ਦੀ ਬੇਅਦਬੀ; ਵੀਡੀਓ ਵਾਇਰਲ

ਸਿਰਸਾ, 29 ਅਗਸਤ- ਇਥੋਂ ਦੇ ਹਿਸਾਰ ਰੋਡ ਦੀ ਫਰੈਂਡਜ਼ ਕਲੋਨੀ ਵਿਚਲੇ ਇਕ ਗੁਰਦੁਆਰੇ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਵੀਡੀਓ ਵਾਇਰਲ ਹੋਇਆ ਹੈ। ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਸੰਗਤ ’ਚ ਭਾਰੀ ਰੋਸ ਹੈ। ਇਸ ਗੁਰਦੁਆਰੇ ਅੰਦਰ 14 ਅਗਸਤ ਨੂੰ ਇਕ ਨੌਜਵਾਨ ਦੇ ਗੁਰਦੁਆਰੇ ਦੇ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕਰਕੇ ਗੁਟਕਾ ਸਾਹਿਬ ਤੇ ਕੁਝ ਹੋਰ ਚੀਜ਼ਾਂ ਨੂੰ ਹੇਠਾਂ ਸੁੱਟਣ ਦੀ ਇਕ ਵੀਡੀਓ ਵਾਇਰਲ ਹੋਈ ਹੈ। ਸਿੱਖ ਸੰਗਤ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਵੀਡੀਓ ’ਚ ਨਜ਼ਰ ਆ ਰਹੇ ਨੌਜਵਾਨ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਏ। ਸਿੱਖ ਆਗੂ ਲਖਵਿੰਦਰ ਸਿੰਘ ਔਲਖ ਨੇ ਕਿਹਾ ਹੈ ਕਿ ਜੇ ਪੁਲੀਸ ਨੇ ਜਲਦੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਸਿੱਖ ਸੰਗਤ ਵੱਲੋਂ ਸਖ਼ਤ ਕਦਮ ਚੁਕਿਆ ਜਾਵੇਗਾ। ਉਧਰ ਪੁਲੀਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

You must be logged in to post a comment Login