‘ਆਪ’ ਨੇਤਾਵਾਂ ’ਤੇ ਕਾਨੂੰਨੀ ਕਾਰਵਾਈ ਕਰਨਗੇ ਦਿੱਲੀ ਦੇ ਐੱਲਜੀ

‘ਆਪ’ ਨੇਤਾਵਾਂ ’ਤੇ ਕਾਨੂੰਨੀ ਕਾਰਵਾਈ ਕਰਨਗੇ ਦਿੱਲੀ ਦੇ ਐੱਲਜੀ

ਨਵੀਂ ਦਿੱਲੀ, 31 ਅਗਸਤ- ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਆਤਿਸ਼ੀ, ਸੌਰਭ ਭਾਰਦਵਾਜ ਅਤੇ ਦੁਰਗੇਸ਼ ਪਾਠਕ ਸਮੇਤ ‘ਆਪ’ ਨੇਤਾਵਾਂ ‘ਤੇ ਭ੍ਰਿਸ਼ਟਾਚਾਰ ਦੇ ਝੂਠੇ ਦੋਸ਼ ਲਗਾਉਣ ਲਈ ਕਾਨੂੰਨੀ ਕਾਰਵਾਈ ਕਰਨਗੇ। ਅਧਿਕਾਰੀਆਂ ਨੇ ਕਿਹਾ ਕਿ ਸ੍ਰੀ ਸਕਸੈਨਾ ਨੇ ‘ਆਪ’ ਆਗੂਆਂ ਦੇ ਇਨ੍ਹਾਂ ਦੋਸ਼ਾਂ ਨੂੰ ‘ਫਰਜ਼ੀ’ ਦੱਸਦਿਆਂ ਖਾਰਜ ਕੀਤਾ ਹੈ ਕਿ ਜਦੋਂ ਉਹ ਖਾਦੀ ਅਤੇ ਗ੍ਰਾਮੀਣ ਉਦਯੋਗ ਕਮਿਸ਼ਨ ਦੇ ਚੇਅਰਮੈਨ ਸਨ ਤਾਂ ਉਨ੍ਹਾਂ ਨੇ 1400 ਕਰੋੜ ਰੁਪਏ ਦਾ ਭ੍ਰਿਸ਼ਟਾਚਾਰ ਕੀਤਾ ਸੀ।

You must be logged in to post a comment Login