ਜੰਮੂ ਕਸ਼ਮੀਰ ਪੁਲੀਸ ਵੱਲੋਂ 7 ਕਿਲੋ ਹੈਰੋਇਨ ਸਣੇ ਪੰਜਾਬੀ ਜੋੜਾ ਕਾਬੂ

ਜੰਮੂ ਕਸ਼ਮੀਰ ਪੁਲੀਸ ਵੱਲੋਂ 7 ਕਿਲੋ ਹੈਰੋਇਨ ਸਣੇ ਪੰਜਾਬੀ ਜੋੜਾ ਕਾਬੂ

ਜੰਮੂ, 3 ਸਤੰਬਰ- ਜੰਮੂ-ਕਸ਼ਮੀਰ ਪੁਲੀਸ ਨੇ ਅੱਜ ਊਧਮਪੁਰ ਜ਼ਿਲ੍ਹੇ ਵਿੱਚ ਪੰਜਾਬ ਦੇ ਜੋੜੇ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਏਡੀਜੀਪੀ (ਜੰਮੂ) ਮੁਕੇਸ਼ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ਵਾਸੀ ਲਵਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਮਨਦੀਪ ਕੌਰ ਆਪਣੀ ਕਾਰ ਵਿੱਚ ਕਥਿਤ ਤੌਰ ’ਤੇ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਸਨ, ਜਦੋਂ ਉਨ੍ਹਾਂ ਨੂੰ ਊਧਮਪੁਰ ਵਿੱਚ ਕਾਬੂ ਕੀਤਾ ਗਿਆ। ਏਡੀਜੀਪੀ ਨੇ ਕਿਹਾ,‘ਇਹ ਅੰਤਰਰਾਜੀ ਨਸ਼ਾ ਤਸਕਰ ਹਨ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।’

You must be logged in to post a comment Login