ਪੰਜਾਬ ਨੇ ਜਿਵੇਂ 8736 ਅਧਿਆਪਕਾਂ ਨੂੰ ਪੱਕਾ ਕੀਤਾ ਹੈ, ਉਵੇਂ ਹੋਰ ਰਾਜ ਵੀ ਕਰਨ: ਕੇਜਰੀਵਾਲ

ਪੰਜਾਬ ਨੇ ਜਿਵੇਂ 8736 ਅਧਿਆਪਕਾਂ ਨੂੰ ਪੱਕਾ ਕੀਤਾ ਹੈ, ਉਵੇਂ ਹੋਰ ਰਾਜ ਵੀ ਕਰਨ: ਕੇਜਰੀਵਾਲ

ਨਵੀਂ ਦਿੱਲੀ, 10 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਜਿਸ ਤਰ੍ਹਾਂ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਸਰਕਾਰ ਨੇ 8,736 ਸਕੂਲੀ ਅਧਿਆਪਕਾਂ ਨੂੰ ਪੱਕਾ ਕੀਤਾ ਹੈ, ਉਸੇ ਤਰ੍ਹਾਂ ਸਾਰੇ ਸੂਬੇ ਆਪਣੇ ਮੁਲਾਜ਼ਮਾਂ ਨੂੰ ਪੱਕਾ ਕਰਨ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਵਿੱਚ ਗੈਸਟ ਟੀਚਰਾਂ ਨੂੰ ਰੈਗੂਲਰ ਕਰਨ ਲਈ ਵਿਧਾਨ ਸਭਾ ਵਿੱਚ ਬਿੱਲ ਵੀ ਲਿਆਂਦਾ ਸੀ ਪਰ ਕੇਂਦਰ ਨੇ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ। ਸ੍ਰੀ ਕੇਜਰੀਵਾਲ ਨੇ ਕਿਹਾ, ‘ਇਸ ਸਮੇਂ ਜਦੋਂ ਸਰਕਾਰੀ ਨੌਕਰੀਆਂ ਘਟਾਈਆਂ ਜਾ ਰਹੀਆਂ ਹਨ ਅਤੇ ਕੱਚੇ ਕਰਮਚਾਰੀਆਂ ਨੂੰ ਨਿਯੁਕਤ ਕੀਤਾ ਜਾ ਰਿਹਾ ਹੈ, ਉਸ ਦੌਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 8,736 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ। ਇਹ ਦੂਜਿਆਂ ਲਈ ਵੀ ਮਿਸਾਲ ਸਾਬਤ ਹੋਵੇਗਾ।’

You must be logged in to post a comment Login