ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪੰਜਾਬ ਤੇ ਦਿੱਲੀ ਸਰਕਾਰਾਂ ਨੇ ਬਣਾਈ ਸਾਂਝੀ ਯੋਜਨਾ

ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪੰਜਾਬ ਤੇ ਦਿੱਲੀ ਸਰਕਾਰਾਂ ਨੇ ਬਣਾਈ ਸਾਂਝੀ ਯੋਜਨਾ

ਚੰਡੀਗੜ੍ਹ, 15 ਸਤੰਬਰ- ਪੰਜਾਬ ਅਤੇ ਦਿੱਲੀ ਸਰਕਾਰਾਂ ਨੇ ਪਰਾਲੀ ਸਾੜਨ ਨੂੰ ਰੋਕਣ ਲਈ ਹੱਥ ਮਿਲਾਇਆ ਹੈ। ਸਰਕਾਰਾਂ ਪਾਇਲਟ ਪ੍ਰਾਜੈਕਟ ਤਹਿਤ ਪੰਜਾਬ ਵਿੱਚ 5000 ਏਕੜ ਰਕਬੇ ਵਿੱਚ ਪੂਸਾ ਬਾਇਓ-ਡੀਕੰਪੋਜ਼ਰ ਦਾ ਛਿੜਕਾਅ ਕਰਕੇ ਖੇਤਾਂ ਵਿੱਚ ਪਰਾਲੀ ਦਾ ਪ੍ਰਬੰਧਨ ਕਰਨਗੀਆਂ। ਪ੍ਰੈਸ ਬਿਆਨ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਬਾਰੇ ਕੌਮੀ ਰਾਜਧਾਨੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਖੇਤੀਬਾੜੀ ਮੰਤਰੀ ਗੋਪਾਲ ਰਾਏ ਨਾਲ ਮੀਟਿੰਗਾਂ ਹੋਈਆਂ ਹਨ। ਪਰਾਲੀ ‘ਤੇ ਪੂਸਾ ਬਾਇਓ-ਡੀਕੰਪੋਜ਼ਰ ਦਾ ਛਿੜਕਾਅ ਕੀਤਾ ਜਾਵੇਗਾ, ਜਿਸ ਨਾਲ ਇਹ ਮਿੱਟੀ ਵਿੱਚ ਮਿਲ ਜਾਵੇਗੀ ਅਤੇ ਕਿਸਾਨਾਂ ਨੂੰ ਇਸ ਨੂੰ ਸਾੜਨ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਸਬਸਿਡੀ ‘ਤੇ ਉਪਕਰਨ ਮੁਹੱਈਆ ਕਰਵਾ ਕੇ ਝੋਨੇ ਦੀ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਤਿਆਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿੱਚ ਜਾਗਰੂਕਤਾ ਅਤੇ ਨਿਗਰਾਨੀ ਟੀਮਾਂ ਬਣਾਈਆਂ ਗਈਆਂ ਹਨ।

You must be logged in to post a comment Login