ਗੈਂਗਸਟਰ ਟੀਨੂੰ ਫ਼ਰਾਰ ਮਾਮਲਾ: ਮਾਨਸਾ ਸੀਆਈਏ ਇੰਚਾਰਜ ਗ੍ਰਿਫ਼ਤਾਰ ਤੇ ਮੁਅੱਤਲ

ਗੈਂਗਸਟਰ ਟੀਨੂੰ ਫ਼ਰਾਰ ਮਾਮਲਾ: ਮਾਨਸਾ ਸੀਆਈਏ ਇੰਚਾਰਜ ਗ੍ਰਿਫ਼ਤਾਰ ਤੇ ਮੁਅੱਤਲ

ਮਾਨਸਾ, 2 ਅਕਤੂਬਰ- ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਦੀਪਕ ਟੀਨੂੰ ਦੇ ਫ਼ਰਾਰ ਹੋਣ ਕਾਰਨ ਗ੍ਰਿਫ਼ਤਾਰ ਕਰਕੇ ਮੁਅੱਤਲ ਕਰ ਦਿੱਤਾ ਗਿਆ ਹੈ। ਉਸ ਨੂੰ ਧਾਰਾ-311 ਤਹਿਤ ਨੌਕਰੀ ਤੋਂ ਬਰਖਾਸਤ ਕੀਤਾ ਜਾ ਰਿਹਾ ਹੈ। ਉਸ ਖ਼ਿਲਾਫ਼ ਧਾਰਾ 222,224,225-ਏ, 120-ਬੀ ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੰਜਾਬ ਪੁਲੀਸ ਦੇ ਡੀਜੀਪੀ ਵੱਲੋਂ ਇਹ ਜਾਣਕਾਰੀ ਆਪਣੇ ਟਵੀਟਰ ਅਕਾਊਂਟ ’ਤੇ ਪੋਸਟ ਪਾ ਕੇ ਦਿੱਤੀ ਗਈ ਹੈ।

You must be logged in to post a comment Login