ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਤਬੀਰ ਸਿੰਘ ਗੋਸਲ ਨੂੰ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਉਪ ਕੁਲਪਤੀ ਦੇ ਅਹੁਦੇ ਤੋਂ ਹਟਾਉਣ ਲਈ ਕਿਹਾ ਹੈ। ਸ੍ਰੀ ਗੋਸਲ ਦੀ ਨਿਯੁਕਤੀ ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਕਰਾਰ ਦਿੰਦਿਆਂ ਰਾਜਪਾਲ, ਜੋ ਪੀਏਯੂ ਦੇ ਚਾਂਸਲਰ ਵੀ ਹਨ, ਨੇ ਕਿਹਾ ਕਿ ਇਹ ਨਿਯੁਕਤੀ ਪੰਜਾਬ ਸਰਕਾਰ ਵੱਲੋਂ ਯੂਜੀਸੀ ਦੇ ਨਿਯਮਾਂ ਅਤੇ ਚਾਂਸਲਰ ਦੀ ਪ੍ਰਵਾਨਗੀ ਤੋਂ ਬਗ਼ੈਰ ਕੀਤੀ ਗਈ ਸੀ।

You must be logged in to post a comment Login