ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਫ਼ੈਸਲੇ ਖ਼ਿਲਾਫ਼ ਸਿਮਰਨਜੀਤ ਸਿੰਘ ਮਾਨ ਅਦਾਲਤ ਪੁੱਜੇ

ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਫ਼ੈਸਲੇ ਖ਼ਿਲਾਫ਼ ਸਿਮਰਨਜੀਤ ਸਿੰਘ ਮਾਨ ਅਦਾਲਤ ਪੁੱਜੇ

ਕਠੂਆ/ਜੰਮੂ, 20 ਅਕਤੂਬਰ- ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਜੰਮੂ-ਕਸ਼ਮੀਰ ਵਿੱਚ ਦਾਖ਼ਲ ਹੋਣ ਤੋਂ ਰੋਕਣ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਸ੍ਰੀ ਮਾਨ ਪ੍ਰਸ਼ਾਸਨ ਦੇ ਇਸ ਫੈਸਲੇ ਖ਼ਿਲਾਫ਼ ਲਗਾਤਾਰ ਲਖਨਪੁਰ ‘ਚ ਧਰਨੇ ‘ਤੇ ਬੈਠੇ ਹਨ। ਅੱਜ ਪ੍ਰਦਰਸ਼ਨ ਦਾ ਚੌਥਾ ਦਿਨ ਹੈ। ਪੰਜਾਬ ਦੇ ਸੰਗਰੂਰ ਤੋਂ ਸੰਸਦ ਮੈਂਬਰ ਨੂੰ ਸੋਮਵਾਰ ਸ਼ਾਮ ਕਠੂਆ ਦੇ ਜ਼ਿਲ੍ਹਾ ਮੈਜਿਸਟਰੇਟ ਰਾਹੁਲ ਪਾਂਡੇ ਦੇ ਹੁਕਮਾਂ ‘ਤੇ ਰੋਕ ਦਿੱਤਾ ਗਿਆ ਸੀ, ਜਿਸ ਦੇ ਵਿਰੋਧ ਵਿੱਚ ਆਗੂ ਅਤੇ ਉਨ੍ਹਾਂ ਦੇ ਸਮਰਥਕ ਪ੍ਰਦਰਸ਼ਨ ਕਰ ਰਹੇ ਹਨ।

You must be logged in to post a comment Login