ਉਪ ਰਾਸ਼ਟਰਪਤੀ ਪਰਿਵਾਰ ਸਣੇ ਦਰਬਾਰ ਸਾਹਿਬ ਨਤਮਸਤਕ ਹੋਏ ਤੇ ਲੰਗਰ ਛਕਿਆ

ਉਪ ਰਾਸ਼ਟਰਪਤੀ ਪਰਿਵਾਰ ਸਣੇ ਦਰਬਾਰ ਸਾਹਿਬ ਨਤਮਸਤਕ ਹੋਏ ਤੇ ਲੰਗਰ ਛਕਿਆ

ਅੰਮ੍ਰਿਤਸਰ, 26 ਅਕਤੂਬਰ- ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਆਪਣੇ ਪਰਿਵਾਰ ਸਮੇਤ ਅੱਜ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜੀ ਆਇਆ ਕਿਹਾ ਗਿਆ। ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਮੰਗ ਪੱਤਰ ਵੀ ਉਨ੍ਹਾਂ ਨੂੰ ਸੌਂਪਿਆ। ਉਪ ਰਾਸ਼ਟਰਪਤੀ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਮੱਥਾ ਟੇਕਣ ਉਪਰੰਤ ਕੁਝ ਦੇਰ ਕੀਰਤਨ ਵੀ ਸੁਣਿਆ।

You must be logged in to post a comment Login