ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ’ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ’ਚੋਂ ਕੱਢਿਆ

ਚੰਡੀਗੜ੍ਹ, 7 ਨਵੰਬਰ- ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਤੇ ਅਨੁਸ਼ਾਸਨਹੀਣਤਾ ਦੇ ਦੋਸ਼ ’ਚ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਹੈ। ਬੀਬੀ ਨੇ ਪਾਰਟੀ ਤੋਂ ਬਾਗ਼ੀ ਹੁੰਦਿਆਂ 9 ਨਵੰਬਰ ਲਈ ਤਜਵੀਜ਼ਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਐਲਾਨ ਕੀਤਾ ਸੀ। ਪਾਰਟੀ ਨੇ ਬੀਬੀ ਨੂੰ ਆਪਣਾ ਫੈਸਲਾ ਵਾਪਸ ਲੈਣ ਲਈ ਕਿਹਾ ਸੀ, ਪਰ ਉਨ੍ਹਾਂ ਸਾਫ਼ ਨਾਂਹ ਕਰ ਦਿੱਤੀ। ਪਾਰਟੀ ਨੇ ਬੀਬੀ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕਰਦਿਆਂ ਸੋਮਵਾਰ ਬਾਅਦ ਦੁਪਹਿਰ ਪਾਰਟੀ ਹੈੱਡਕੁਆਰਟਰ ’ਤੇ ਪੇਸ਼ ਹੋਣ ਲਈ ਕਿਹਾ ਸੀ। ਇਸ ਦੌਰਾਨ ਅਨੁਸ਼ਾਸਨੀ ਕਮੇਟੀ ਦੇ ਮੈਂਬਰ ਵਿਰਸਾ ਸਿੰਘ ਵਲਟੋਹਾ ਨੇ ਦਾਅਵਾ ਕੀਤਾ ਕਿ ਭਾਜਪਾ ਆਗੂ ਤੇ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਪਾਰਟੀ ਤੇ ਸ਼੍ਰੋਮਣੀ ਕਮੇਟੀ ਦਰਮਿਆਨ ਪਾੜ ਪਾਉਣ ਦੀਆਂ ਵਿਉਂਤਾਂ ਘੜ ਰਹੇ ਹਨ।

You must be logged in to post a comment Login