ਸਾਲ 2023 ‘ਚ ਹੋਣ ਵਾਲੇ ਅੰਤਰਰਾਸ਼ਟਰੀ ਮੈਲਬੌਰਨ ਹਾਕੀ ਕੱਪ ਦਾ ‘ਲੋਗੋ’ ਰਿਲੀਜ਼

ਸਾਲ 2023 ‘ਚ ਹੋਣ ਵਾਲੇ ਅੰਤਰਰਾਸ਼ਟਰੀ ਮੈਲਬੌਰਨ ਹਾਕੀ ਕੱਪ ਦਾ ‘ਲੋਗੋ’ ਰਿਲੀਜ਼

ਮੈਲਬੋਰਨ- ਅੰਤਰਰਾਸ਼ਟਰੀ ਮੈਲਬੌਰਨ ਹਾਕੀ ਕੱਪ, ਜੋ ਕਿ ਸਾਲ 2023 ਵਿੱਚ ਮੈਲਬੌਰਨ ਵਿਖੇ ਕਰਵਾਇਆ ਜਾ ਰਿਹਾ ਹੈ, ਉਸ ਦਾ ਲੋਗੋ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਤਰਰਾਸ਼ਟਰੀ ਮੈਲਬੌਰਨ ਹਾਕੀ ਕੱਪ 2023 ਦੀ ਟੂਰਨਾਮੈਂਟ ਪ੍ਰਬੰਧਕ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਆਸਟ੍ਰੇਲੀਆ ਅਤੇ ਇਸ ਤੋਂ ਇਲਾਵਾ ਕੈਨੇਡਾ, ਅਮਰੀਕਾ, ਨਿਊਜੀਲੈਂਡ, ਜਰਮਨੀ ਅਤੇ ਭਾਰਤ ਦੀਆਂ ਨਾਮੀ ਟੀਮਾਂ ਭਾਗ ਲੈਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵੱਖ-ਵੱਖ ਦੇਸ਼ਾਂ ਦੀਆਂ ਹਾਕੀ ਫੈਡਰੇਸ਼ਨਾਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਟੂਰਨਾਮੈਂਟ ਦੀ ਬਣਤਰ ਵਿਲੱਖਣ ਹੋਵੇਗੀ ਅਤੇ ਇਸ ਟੂਰਨਾਮੈਂਟ ਵਿੱਚ ਵੱਧ ਤੋਂ ਵੱਧ ਟੀਮਾਂ ਨੂੰ ਖੇਡਣ ਦਾ ਮੌਕਾ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਟੂਰਨਾਮੈਂਟ ਦਾ ਮੁੱਖ ਮਕਸਦ ਆਸਟ੍ਰੇਲੀਆ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਹਾਕੀ ਦੀ ਖੇਡ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਹੈ, ਇਸ ਲਈ ਲਗਾਤਾਰ ਉਪਰਾਲੇ ਕੀਤੇ ਜਾਣਗੇ।

You must be logged in to post a comment Login