ਜੈਸ਼ੰਕਰ ਦੀ ਬਲਿੰਕਨ ਨਾਲ ਮੁਲਾਕਾਤ: ਦੋਵਾਂ ਵਿਚਾਲੇ ਕਈ ਮਾਮਲਿਆਂ ’ਤੇ ਚਰਚਾ

ਜੈਸ਼ੰਕਰ ਦੀ ਬਲਿੰਕਨ ਨਾਲ ਮੁਲਾਕਾਤ: ਦੋਵਾਂ ਵਿਚਾਲੇ ਕਈ ਮਾਮਲਿਆਂ ’ਤੇ ਚਰਚਾ

ਮ ਪੇਨ, 13 ਨਵੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਮੁਲਾਕਾਤ ਕੀਤੀ ਅਤੇ ਯੂਕਰੇਨ ਵਿਚ ਯੁੱਧ, ਰਣਨੀਤਕ ਹਿੰਦ-ਪ੍ਰਸ਼ਾਂਤ ਖੇਤਰ ਅਤੇ ਦੁਵੱਲੇ ਸਬੰਧਾਂ ‘ਤੇ ਚਰਚਾ ਕੀਤੀ। ਦੋਵਾਂ ਨੇਤਾਵਾਂ ਵਿਚਾਲੇ ਇਹ ਮੁਲਾਕਾਤ ਕੰਬੋਡੀਆ ਦੀ ਰਾਜਧਾਨੀ ਨੋਮ ਪੇਨ ‘ਚ ਆਸੀਆਨ-ਭਾਰਤ ਸੰਮੇਲਨ ਦੌਰਾਨ ਹੋਈ। ਜੈਸ਼ੰਕਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਨਾਲ ਦੌਰੇ ‘ਤੇ ਹਨ, ਜੋ ਇੱਥੇ ਆਸੀਆਨ-ਭਾਰਤ ਸੰਮੇਲਨ ਅਤੇ 17ਵੇਂ ਪੂਰਬੀ ਏਸ਼ੀਆ ਸੰਮੇਲਨ ‘ਚ ਭਾਰਤੀ ਵਫਦ ਦੀ ਅਗਵਾਈ ਕਰ ਰਹੇ ਹਨ।

You must be logged in to post a comment Login