ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਨੋਟਿਸ

ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ, 12 ਦਸੰਬਰ- ਐਨਫੋਸਰਮੈਂਟ ਡਾਇਰੈਕਟੋਰੇਟ (ਈਡੀ) ਦੇ ਮੁਖੀ ਸੰਜੈ ਕੁਮਾਰ ਮਿਸ਼ਰਾ ਦੇ ਸੇਵਾ ਕਾਲ ਵਿੱਚ ਤੀਜੀ ਵਾਰ ਕੀਤੇ ਗਏ ਵਾਧੇ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ਦੇ ਸਬੰਧ ਵਿੱਚ ਅਦਾਲਤ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਤੇ ਹੋਰਨਾਂ ਤੋਂ ਜਵਾਬ ਤਲਬੀ ਕੀਤੀ ਹੈ। ਜਸਟਿਸ ਬੀ.ਆਰ. ਗਵਈ ਤੇ ਜਸਟਿਸ ਵਿਕਰਮ ਨਾਥ ਦੀ ਅਗਵਾਈ ਵਾਲੇ ਬੈਂਚ ਨੇ ਕੇਂਦਰ ਸਰਕਾਰ, ਕੇਂਦਰੀ ਵਿਜੀਲੈਂਸ ਕਮਿਸ਼ਨ ਤੇ ਈਡੀ ਦੇ ਡਾਇਰੈਕਟਰ ਨੂੰ ਨੋਟਿਸ ਜਾਰੀ ਕੀਤਾ ਹੈ। ਮਿਸ਼ਰਾ ਦੇ ਸੇਵਾ ਕਾਲ ਵਿੱਚ ਵਾਧੇ ਨੂੰ ਚੁਣੌਤੀ ਦੇਣ ਲਈ ਕਾਂਗਰਸੀ ਆਗੂ ਜਯਾ ਠਾਕੁਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਬੈਂਚ ਨੇ ਇਸ ਨੋਟਿਸ ਦਾ ਜਵਾਬ ਛੇ ਹਫਤਿਆਂ ਵਿੱਚ ਮੰਗਿਆ ਹੈ।

You must be logged in to post a comment Login