ਮੌਕੇ ਦੇ ਹਾਲਾਤ ਦੇ ਅਧਾਰ ’ਤੇ ਵੀ ਜਨਤਕ ਸੇਵਕਾਂ ਨੂੰ ਭ੍ਰਿਸ਼ਟਾਚਾਰ ਦਾ ਦੋਸ਼ੀ ਕਰਾਰ ਦਿੱਤਾ ਜਾ ਸਕਦਾ ਹੈ: ਸੁਪਰੀਮ ਕੋਰਟ

ਮੌਕੇ ਦੇ ਹਾਲਾਤ ਦੇ ਅਧਾਰ ’ਤੇ ਵੀ ਜਨਤਕ ਸੇਵਕਾਂ ਨੂੰ ਭ੍ਰਿਸ਼ਟਾਚਾਰ ਦਾ ਦੋਸ਼ੀ ਕਰਾਰ ਦਿੱਤਾ ਜਾ ਸਕਦਾ ਹੈ: ਸੁਪਰੀਮ ਕੋਰਟ

ਨਵੀਂ ਦਿੱਲੀ, 15 ਦਸੰਬਰ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਕਿਸੇ ਜਨਤਕ ਸੇਵਕ ਨੂੰ ਮੌਕੇ ਦੇ ਹਾਲਾਤ ਦੇ ਆਧਾਰ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਦੋਸ਼ੀ ਠਹਿਰਾਇਆ ਜਾ ਸਕਦਾ ਹੈ, ਚਾਹੇ ਉਸ ਖ਼ਿਲਾਫ਼ ਕੋਈ ਸਿੱਧਾ ਜ਼ੁਬਾਨੀ ਜਾਂ ਦਸਤਾਵੇਜ਼ੀ ਸਬੂਤ ਨਾ ਹੋਵੇ। ਜਸਟਿਸ ਐੱਸਏ ਨਜ਼ੀਰ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਕਿਹਾ ਕਿ ਸ਼ਿਕਾਇਤਕਰਤਾਵਾਂ ਦੇ ਨਾਲ-ਨਾਲ ਇਸਤਗਾਸਾ ਪੱਖ ਨੂੰ ਵੀ ਸੁਹਿਰਦ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਭ੍ਰਿਸ਼ਟ ਜਨਤਕ ਸੇਵਕਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਜਾ ਸਕੇ ਤਾਂ ਜੋ ਪ੍ਰਸ਼ਾਸਨ ਭ੍ਰਿਸ਼ਟਾਚਾਰ ਤੋਂ ਮੁਕਤ ਤੋਂ ਮੁਕਤ ਹੋ ਸਕੇ।

You must be logged in to post a comment Login