ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਨੇੜਿਉਂ ਬੰਬ ਮਿਲਿਆ

ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਨੇੜਿਉਂ ਬੰਬ ਮਿਲਿਆ

ਚੰਡੀਗੜ੍ਹ, 2 ਜਨਵਰੀ- ਇਥੋਂ ਦੀ ਕਾਂਸਲ ਤੇ ਨਵਾਂਗਾਉਂ ਸੜਕ ’ਤੇ ਅੱਜ ਸ਼ਾਮ ਵੇਲੇ ਬੰਬ ਮਿਲਿਆ। ਇਹ ਥਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਦੀ ਸਰਕਾਰੀ ਰਿਹਾਇਸ਼ ਤੋਂ ਦੋ ਕਿਲੋਮੀਟਰ ਦੂਰੀ ’ਤੇ ਹੈ। ਇਸ ਤੋਂ ਪਹਿਲਾਂ ਪੁਲੀਸ ਕੰਟਰੋਲ ਰੂਮ ਨੂੰ ਦੱਸਿਆ ਗਿਆ ਸੀ ਕਾਂਸਲ-ਨਵਾਂ ਗਾਉਂ ਸੜਕ ਦੇ ਟੀ ਪੁਆਇੰਟ ਲਾਗੇ ਬੰਬ ਨੁਮਾ ਵਸਤੂ ਪਈ ਹੋਈ ਹੈ। ਇਹ ਜਾਣਕਾਰੀ ਮਿਲੀ ਹੈ ਕਿ ਅੰਬਾਂ ਦੇ ਬਾਗ਼ ਅੰਦਰ ਲੱਗੇ ਟਿਊਬਵੈੱਲ ਸੰਚਾਲਕ ਵਲੋਂ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ ਜਿਸ ਮਗਰੋਂ ਪੁਲੀਸ ਨੇ ਚੰਡੀਗੜ੍ਹ ਦੇ ਬੰਬ ਨਿਰੋਧਕ ਦਸਤੇ ਨੂੰ ਸੱਦ ਲਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸੁਰੱਖਿਆ ਬਲਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਅਤੇ ਮੌਕੇ ’ਤੇ ਫ਼ੌਜ ਨੂੰ ਵੀ ਬੁਲਾਇਆ ਗਿਆ ਹੈ। ਡੀਐਸਪੀ ਸੈਂਟਰਲ ਗੁਰਮੁਖ ਸਿੰਘ ਨੇ ਦੱਸਿਆ ਕਿ ਬੰਬ ਨਿਰੋਧਕ ਦਸਤੇ ਨੂੰ ਸੱਦ ਲਿਆ ਗਿਆ ਹੈ ਤੇ ਉਨ੍ਹਾਂ ਫੌਜ ਨੂੰ ਵੀ ਸਹਿਯੋਗ ਦੇਣ ਲਈ ਕਿਹਾ ਹੈ। ਦੂਜੇ ਪਾਸੇ ਪੰਜਾਬ ਪੁਲੀਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਪੁਲੀਸ ਨੇ ਜ਼ਿੰਦਾ ਬੰਬ ਬਰਾਮਦ ਕੀਤਾ ਹੈ ਤੇ ਇਹ ਥਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੈਲੀਪੈਡ ਤੋਂ ਸਵਾ ਕਿਲੋਮੀਟਰ ਦੂਰ ਹੈ। ਉਨ੍ਹਾਂ ਨਾਲ ਹੀ ਸਪਸ਼ਟ ਕੀਤਾ ਕਿ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਰਿਹਾਇਸ਼ ਇਥੋਂ ਕਾਫੀ ਦੂਰ ਹੈ।

You must be logged in to post a comment Login