ਅਸਰ: ਪੀਸੀਐੱਸ ਅਧਿਕਾਰੀ ਹੜਤਾਲ ਖ਼ਤਮ ਕਰਕੇ ਡਿਊਟੀ ’ਤੇ ਹਾਜ਼ਰ ਹੋਏ

ਅਸਰ: ਪੀਸੀਐੱਸ ਅਧਿਕਾਰੀ ਹੜਤਾਲ ਖ਼ਤਮ ਕਰਕੇ ਡਿਊਟੀ ’ਤੇ ਹਾਜ਼ਰ ਹੋਏ

ਚੰਡੀਗੜ੍ਹ, 11 ਜਨਵਰੀ- ਪੀਸੀਐੱਸ ਅਫਸਰਜ਼ ਐਸੋਸੀਏਸ਼ਨ ਨੇ ਅੱਜ ਨੂੰ ਆਪਣਾ ਵਿਰੋਧ ਵਾਪਸ ਲੈ ਲਿਆ ਅਤੇ ਤੁਰੰਤ ਕੰਮ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਮੁੱਖ ਮੰਤਰੀ ਦੇ ਵਧੀਕ ਸਕੱਤਰ ਏ. ਵੇਣੂ ਪ੍ਰਸਾਦ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਰਜਤ ਓਬਰਾਏ ਨੇ ਸਾਂਝੇ ਤੌਰ ‘ਤੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕਿਸੇ ਨਾਲ ਧੱਕਾ ਨਹੀਂ ਹੋਵੇਗਾ ਪਰ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ। ਇਸ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀਸੀਐੱਸ ਅਫਸਰਾਂ ਨੂੰ ਚਿਤਾਵਨੀ ਦਿੱਤੀ ਸੀ ਕਿ ਉਹ ਬਾਅਦ ਦੁਪਹਿਰ 2 ਵਜੇ ਤੱਕ ਡਿਊਟੀ ’ਤੇ ਵਾਪਸ ਆ ਜਾਣ ਨਹੀਂ ਤਾਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਅੱਜ ਸਵੇਰੇ ਟਵਿੱਟਰ ਰਾਹੀਂ ਪੱਤਰ ਜਾਰੀ ਕੀਤਾ ਹੈ, ਜਿਸ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇ ਮੰਤਰੀ ਹੋਵੇ, ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।

You must be logged in to post a comment Login