ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਦਿੱਲੀ ਤੇ ਮੁੰਬਈ ’ਚ ਬੀਬੀਸੀ ਦਫ਼ਤਰਾਂ ’ਤੇ ਛਾਪੇ ਮਾਰੇ

ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਦਿੱਲੀ ਤੇ ਮੁੰਬਈ ’ਚ ਬੀਬੀਸੀ ਦਫ਼ਤਰਾਂ ’ਤੇ ਛਾਪੇ ਮਾਰੇ

ਨਵੀਂ ਦਿੱਲੀ, 14 ਫਰਵਰੀ- ਆਮਦਨ ਕਰ ਵਿਭਾਗ ਦੀਆਂ ਕਈ ਟੀਮਾਂ ਨੇ ਅੱਜ ਦਿੱਲੀ ਤੇ ਮੁੰਬਈ ਵਿਚਲੇ ਬੀਬੀਸੀ ਦੇ ਦਫ਼ਤਰਾਂ ਵਿੱਚ ਛਾਪੇ ਮਾਰੇ। ਵਰਨਣਯੋਗ ਹੈ ਕਿ ਬੀਤੇ ਦਿਨੀ ਬੀਬੀਸੀ ਨੇ ਗੋਦਰਾ ਕਾਂਡ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਡਾਕੂਮੈਂਟਰੀ ਜਾਰੀ ਕੀਤੀ ਸੀ ਤੇ ਇਸ ਖ਼ਿਲਾਫ਼ ਸਰਕਾਰ ਨੇ ਕਾਫ਼ੀ ਨਾਰਾਜ਼ਗੀ ਪ੍ਰਗਟਾਈ ਸੀ। ਉਧਰ ਬੀਬੀਸੀ ਨੇ ਕਿਹਾ ਕਿ ਉਹ ‘ਪੂਰਾ ਸਹਿਯੋਗ’ ਕਰ ਰਿਹਾ ਹੈ ਅਤੇ ਉਮੀਦ ਹੈ ਕਿ ਇਹ ਜਲਦੀ ਹੀ ਠੀਕ ਹੋ ਜਾਵੇਗਾ। ਇਸ ਦੌਰਾਨ ਭਾਜਪਾ ਨੇ ਬੀਬੀਸੀ ਨੂੰ ਦੁਨੀਆ ਦੀ ਸਭ ਤੋਂ ‘ਭ੍ਰਿਸ਼ਟ ਬਕਵਾਸ ਕਾਰਪੋਰੇਸ਼ਨ’ ਕਰਾਰ ਦਿੱਤਾ ਅਤੇ ਕਿਹਾ ਕਿ ਮੀਡੀਆ ਸਮੂਹ ਦੇ ਖਿਲਾਫ ਆਮਦਨ ਕਰ ਵਿਭਾਗ ਦਾ ਛਾਪਾ ਨਿਯਮਾਂ ਅਤੇ ਸੰਵਿਧਾਨ ਅਧੀਨ ਹੈ। ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਬੁਲਾਰੇ ਗੌਰਵ ਭਾਟੀਆ ਨੇ ਇਸ ਕਾਰਵਾਈ ਨੂੰ ਲੈ ਕੇ ਸਰਕਾਰ ‘ਤੇ ਹਮਲਾ ਕਰਨ ਲਈ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਦੀ ਵੀ ਆਲੋਚਨਾ ਕੀਤੀ ਅਤੇ ਉਨ੍ਹਾਂ ਨੂੰ ਯਾਦ ਦਿਵਾਇਆ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਵੀ ਬੀਬੀਸੀ ‘ਤੇ ਪਾਬੰਦੀ ਲਗਾਈ ਸੀ।

You must be logged in to post a comment Login