ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ

ਬ੍ਰਿਸਬੇਨ : ਜ਼ਿਲ੍ਹਾ ਗੁਰਦਾਸਪੁਰ ਦੇ ਉੱਘੇ ਸੁਤੰਤਰਤਾ ਸੰਗਰਾਮੀ, ਸਾਬਕਾ ਮੈਂਬਰ ਪਾਰਲੀਮੈਂਟ ਤੇਜਾ ਸਿੰਘ ਸੁਤੰਤਰ ਦੇ ਭਰਾ ਮੈਦਨ ਸਿੰਘ ਸੁਤੰਤਰਤਾ ਸੰਗਰਾਮੀ ਦੇ ਦੋਹਤੇ ਹਰਦਮਨ ਸਿੰਘ ਕਾਹਲੋਂ ਪੁੱਤਰ ਜਗਜੀਤ ਸਿੰਘ ਕਾਹਲੋਂ ਪਿੰਡ ਅਲੂਣਾ ਦੀ ਕੈਨੇਡਾ ’ਚ ਬੇਵਕਤੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਆਈ ਹੈ। ਇਸ ਸਬੰਧੀ ਮ੍ਰਿਤਕ ਦੇ ਪਿਤਾ ਜਗਜੀਤ ਸਿੰਘ ਨੇ ਦੱਸਿਆ ਕਿ ਹਰਦਮਨ ਸਿੰਘ 7 ਸਾਲ ਪਹਿਲਾਂ ਪਰਿਵਾਰ ਸਮੇਤ ਕੈਨੇਡਾ ਦੇ ਪੱਕੇ ਤੌਰ ’ਤੇ ਵਸਨੀਕ ਵਜੋਂ ਗਿਆ ਸੀ। ਕੈਨੇਡਾ ਦੇ ਸ਼ਹਿਰ ਵਿਨੀਪੈਗ ’ਚ ਹਰਦਮਨ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ ਤੇ ਕੁਝ ਦਿਨ ਹਸਪਤਾਲ ’ਚ ਇਲਾਜ ਤੋਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਦੋ ਬੱਚੇ ਅਤੇ ਪਤਨੀ ਨੂੰ ਛੱਡ ਗਿਆ। ਹਰਦਮਨ ਸਿੰਘ ਦੇ ਇਸ ਫਾਨੀ ਸੰਸਾਰ ਤੋਂ ਜਾਣ ’ਤੇ ਆਸਟਰੇਲੀਆ ਰਹਿੰਦੇ ਰਿਸ਼ਤੇਦਾਰਾਂ ਅਤੇ ਵੱਖ-ਵੱਖ ਜਥੇਬੰਦੀਆਂ ਅਤੇ ਅਮਰਦੀਪ ਸਿੰਘ ਹੋਠੀ,ਅਰਪਿੰਦਰ ਸਿੰਘ ਕਾਹਲੋਂ, ਅਨੰਤਦੀਪ ਸਿੰਘ ਮਾਨ, ਰਮਨਦੀਪ ਸਿੰਘ ਗਿੱਲ, ਅਮਨਦੀਪ ਸਿੰਘ ਵਿਰਕ, ਚਮਕੌਰ ਸਿੰਘ ਚੀਮਾ ਆਦਿ ਵੱਲੋਂ ਇਸ ਦੁੱਖ ਦੀ ਘੜੀ ’ਚ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

You must be logged in to post a comment Login