ਅੰਮ੍ਰਿਤਸਰ, 9 ਮਾਰਚ- ਰਾਸ਼ਟਰਪਤੀ ਦਰੋਪਤੀ ਮੁਰਮੂ ਅੱਜ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। ਇਸ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦਾ ਹਵਾਈ ਅੱਡੇ ’ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਹੋਰ ਹਸਤੀਆਂ ਨੇ ਸਵਾਗਤ ਕੀਤਾ। ਦਰਬਾਰ ਸਾਹਿਬ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਜੀ ਆਇਆ ਆਖਿਆ। ਉਨ੍ਹਾਂ ਪਰਿਕਰਮਾ ਕੀਤੀ ਅਤੇ ਗੁਰੂ ਘਰ ਵਿੱਚ ਮੱਥਾ ਟੇਕਿਆ। ਰਾਸ਼ਟਰਪਤੀ ਨੇ ਕੀਰਤਨ ਦਾ ਆਨੰਦ ਵੀ ਮਾਣਿਆ।

You must be logged in to post a comment Login