ਨਵੀਂ ਦਿੱਲੀ, 10 ਮਾਰਚ- ਦਿੱਲੀ ਆਬਕਾਰੀ ਘਪਲੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਣ ਤੋਂ ਇੱਕ ਦਿਨ ਪਹਿਲਾਂ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੀ ਆਗੂ ਕੇ. ਕਵਿਤਾ ਨੇ 13 ਮਾਰਚ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ’ਚ ਲੰਮੇਂ ਸਮੇਂ ਤੋਂ ਲਟਕੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਪਾਸ ਕਰਾਉਣ ਲਈ ਭੁੱਖ ਹੜਤਾਲ ਕੀਤੀ। ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ (ਸੀਪੀਆਈ-ਐੱਮ) ਦੇ ਨੇਤਾ ਸੀਤਾਰਾਮ ਯੇਚੁਰੀ ਨੇ ਦਿੱਲੀ ਦੇ ਜੰਤਰ-ਮੰਤਰ ‘ਤੇ ਛੇ ਘੰਟੇ ਦੀ ਭੁੱਖ ਹੜਤਾਲ ਸ਼ੁਰੂ ਕੀਤੀ। ਭੁੱਖ ਹੜਤਾਲ ਵਿੱਚ ਲਗਪਗ ਸਾਰੀਆਂ ਵਿਰੋਧੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਏ।

You must be logged in to post a comment Login